ਇਸ ਤਸਵੀਰ ‘ਚ ਛਿਪੀ ਹੈ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ
ਮਾਨਸੀ ਸ਼ਰਮਾ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਹੀ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਇੱਕ ਪੁਰਾਣੀ ਤਸਵੀਰ (Old Pic)ਸਾਂਝੀ ਕੀਤੀ ਹੈ । ਜਿਸ ‘ਚ ਉਹ ਬਹੁਤ ਹੀ ਸਿੰਪਲ ਨਜ਼ਰ ਆ ਰਹੀ ਹੈ । ਮਾਨਸੀ ਸ਼ਰਮਾ (Mansi Sharma) ਇਸ ਤਸਵੀਰ ‘ਚ ਸੂਟ ‘ਚ ਦਿਖਾਈ ਦੇ ਰਹੀ ਹੈ ।ਮਾਨਸੀ ਸ਼ਰਮਾ ਦਾ ਇਸ ਤਰ੍ਹਾਂ ਦਾ ਸਿੰਪਲ ਅੰਦਾਜ਼ ਇਸ ਤੋਂ ਪਹਿਲਾਂ ਤੁਸੀਂ ਨਹੀਂ ਵੇਖਿਆ ਹੋਣਾ । ਇਸ ਤਸਵੀਰ ਨੂੰ ਤੁਹਾਨੂੰ ਵੇਖ ਕੇ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਮਾਨਸੀ ਸ਼ਰਮਾ ਹੀ ਹੈ ।
image From instagram
ਹੋਰ ਪੜ੍ਹੋ : ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ
ਮਾਨਸੀ ਸ਼ਰਮਾ ਯੁਵਰਾਜ ਹੰਸ ਦੀ ਪਤਨੀ ਹੈ ਅਤੇ ਕੁਝ ਸਮਾਂ ਪਹਿਲਾਂ ਦੋਵਾਂ ਦੇ ਘਰ ਪੁੱਤਰ ਹਰੀਦਾਨ ਯੁਵਰਾਜ ਹੰਸ ਨੇ ਜਨਮ ਲਿਆ ਸੀ । ਹਰੀਦਾਨ ਦੇ ਨਾਲ ਅਕਸਰ ਮਾਨਸੀ ਸ਼ਰਮਾ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।
ਮਾਨਸੀ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸੀਰੀਅਲਸ ‘ਚ ਨਜ਼ਰ ਆ ਚੁੱਕੀ ਹੈ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੀ ਹੈ ।ਜਲਦ ਹੀ ਉਹ ਆਪਣੇ ਪਤੀ ਯੁਵਰਾਜ ਹੰਸ ਦੇ ਨਾਲ ਫ਼ਿਲਮ ‘ਪਰਿੰਦੇ’ ‘ਚ ਨਜ਼ਰ ਆਏਗੀ । ਯੁਵਰਾਜ ਹੰਸ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਇੱਕ ਵਧੀਆ ਅਦਾਕਾਰ ਵੀ ਹਨ । ਬੀਤੇ ਦਿਨੀਂ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਸ’ ਆਈ ਸੀ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਇਸ ਤੋਂ ਇਲਾਵਾ ਯੁਵਰਾਜ ਹੰਸ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ । ਉਹ ਵੀ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਫ਼ਿਲਮਾਂ ਅਤੇ ਆਉਣ ਵਾਲੇ ਪ੍ਰਾਜੈਕਟਸ ਦੇ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹਨ ।
View this post on Instagram