ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਬਣੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈਕੋਰਟ ਨੇ ਕੀਤਾ ਇਨਕਾਰ
ਸੁਸ਼ਾਂਤ ਸਿੰਘ ਰਾਜਪੂਤ ਦੇ ਜੀਵਨ 'ਤੇ ਬਣੀ ਫ਼ਿਲਮ 'ਨਿਆਂ : ਦਿ ਜਸਟਿਸ' ਤੇ ਦਿੱਲੀ ਹਾਈ ਕੋਰਟ ਨੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਸੁਸ਼ਾਂਤ ਰਾਜਪੂਤ ਨੇ ਪਿਛਲੇ ਸਾਲ ਮੁੰਬਈ ਸਥਿਤ ਆਪਣੇ ਫਲੈਟ 'ਤੇ ਖ਼ੁਦਕੁਸ਼ੀ ਕਰ ਲਈ ਸੀ। ਜਿਸ ਤੋਂ ਬਾਅਦ ਉਹਨਾਂ ਦੇ ਜੀਵਨ ਤੇ ਇੱਕ ਫ਼ਿਲਮ ਬਣਾਈ ਗਈ । ਇਸ ਫ਼ਿਲਮ ਨੂੰ ਰੋਕਣ ਲਈ ਸੁਸ਼ਾਂਤ ਤੇ ਪਿਤਾ ਨੇ ਇੱਕ ਪਟੀਸ਼ਨ ਪਾਈ ਸੀ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਇਸ ਸਭ ਦੇ ਚਲਦੇ ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕ੍ਰਿਸ਼ਣ ਕਿਸ਼ੋਰ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ । ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਫਿਲਮ ਨੂੰ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਸ਼ੂਟ ਕੀਤਾ ਗਿਆ ਹੈ ਤੇ ਰਾਜਪੂਤ ਦੀ ਮੌਤ ਦੀ ਭੂਮਿਕਾ ਦੇ ਇਕ ਅਹਿਮ ਦੋਸ਼ੀ ਨੂੰ ਆਰਕਸਟ੍ਰੇਟਿਡ ਤਰੀਕੇ ਨਾਲ ਲਾਂਚ ਕੀਤਾ ਗਿਆ ਹੈ।
Pic Courtesy: Instagram
ਜਸਟਿਸ ਸੰਜੀਵ ਨਰੂਲਾ ਦੀ ਅਗਵਾਈ ਵਾਲੀ ਬੈਂਚ ਨੇ ਫਿਲਮ ਨਿਰਮਾਤਾਵਾਂ ਨੂੰ ਖਰਚ ਦਾ ਹਿਸਾਬ ਰੱਖਣ ਨੂੰ ਵੀ ਕਿਹਾ ਹੈ। ਅਪ੍ਰੈਲ 'ਚ ਹਾਈਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਦੀ ਪਟੀਸ਼ਨ 'ਤੇ ਉਸ ਸਮੇਂ ਫਿਲਮਾਈ ਜਾ ਰਹੇ ਫਿਲਮਾਂ ਦੇ ਨਿਰਮਾਤਾਵਾਂ ਨੂੰ ਜਵਾਬ ਦੇਣ ਨੂੰ ਕਿਹਾ ਸੀ।