ਸ਼ੂਟਿੰਗ ਦੌਰਾਨ ਹਿਮਾਂਸ਼ੀ ਖੁਰਾਣਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Reported by: PTC Punjabi Desk | Edited by: Shaminder  |  December 26th 2022 12:29 PM |  Updated: December 26th 2022 03:55 PM

ਸ਼ੂਟਿੰਗ ਦੌਰਾਨ ਹਿਮਾਂਸ਼ੀ ਖੁਰਾਣਾ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਹਿਮਾਂਸ਼ੀ ਖੁਰਾਣਾ (Himanshi Khurana) ਨੂੰ ਰੋਮਾਨੀਆ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਖੁਰਾਣਾ ਰੋਮਾਨੀਆ ‘ਚ ਆਪਣੀ ਫ਼ਿਲਮ ਦੀ ਸ਼ੂਟਿੰਗ ‘ਫੱਤੋ ਦੇ ਯਾਦ ਬੜੇ ਨੇ’ ਦੀ ਸ਼ੂਟਿੰਗ ਦੇ ਲਈ ਗਈ ਹੋਈ ਹੈ ।

Himanshi Khurana Image Source : Instagram

ਹੋਰ ਪੜ੍ਹੋ : ਅਦਾਕਾਰਾ ਮੋਨਿਕਾ ਗਿੱਲ ਨੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ‘ਤੇ ਖ਼ਾਸ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਜਿੱਥੇ ਸ਼ੂਟਿੰਗ ਦੇ ਦੌਰਾਨ ਹੀ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਦੇ ਨੱਕ ਚੋਂ ਖੁਨ ਵਗਣ ਅਤੇ ਤੇਜ਼ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਦਰਅਸਲ ਠੰਢ ਦੇ ਮੌਸਮ ‘ਚ ਬਾਰਿਸ਼ ਦੇ ਵਿੱਚ ਵੀ ਅਦਾਕਾਰਾ ਨੂੰ ਸ਼ੂਟਿੰਗ ਕਰਨੀ ਪਈ ਸੀ।

Himanshi Shares pics- Image Source : Instagram

ਹੋਰ ਪੜ੍ਹੋ : ਸੁਨੰਦਾ ਸ਼ਰਮਾ ਆਪਣੇ ਘਰ ‘ਚ ਪਾਠ ਕਰਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਜਿਸ ਕਾਰਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ।ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਇਸ ਦੇ ਨਾਲ ਹੀ ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ ।ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ ।

'Let bygones be bygones', says Himanshi Khurana requesting not to dig out old matters Image Source: Twitter

ਹਿਮਾਂਸ਼ੀ ਖੁਰਾਣਾ ਬਿੱਗ ਬੌਸ ‘ਚ ਵੀ ਨਜ਼ਰ ਆ ਚੁੱਕੀ ਹੈ । ਜਿੱਥੇ ਉਨ੍ਹਾਂ ਦਾ ਸ਼ਹਿਨਾਜ਼ ਗਿੱਲ ਦੇ ਨਾਲ ਵਿਵਾਦ ਵੀ ਹੋਇਆ ਸੀ । ਜਿਸ ਤੋਂ ਬਾਅਦ ਦੋਵਾਂ ਦੀ ਕਾਫੀ ਚਰਚਾ ਵੀ ਹੋਈ ਸੀ । ਹਿਮਾਂਸ਼ੀ ਖੁਰਾਣਾ ਦਾ ਸਬੰਧ ਕੀਰਤਪੁਰ ਸਾਹਿਬ ਦੇ ਨਾਲ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network