ਓਲੰਪਿਕ ‘ਚ ਮੈਡਲ ਜਿੱਤਣ ਤੋਂ ਬਾਅਦ ਹਾਕੀ ਟੀਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ‘ਵਾਹਿਗੁਰੂ ਜੀ’ ਦਾ ਅਦਾ ਕੀਤਾ ਸ਼ੁਕਰਾਨਾ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ
ਟੋਕੀਓ ਓਲੰਪਿਕਸ ਵਿੱਚ 41 ਸਾਲਾਂ ਬਾਅਦ ਇਤਿਹਾਸ ਰਚਣ ਤੋਂ ਬਾਅਦ ਹਾਕੀ ਟੀਮ ਦੇ ਖਿਡਾਰੀ ਪੰਜਾਬ ਪਹੁੰਚ ਚੁੱਕੇ ਨੇ। ਹਾਕੀ ਟੀਮ ਵਿੱਚ ਸ਼ਾਮਲ ਪੰਜਾਬ ਸੂਬੇ ਦੇ ਖਿਡਾਰੀਆਂ ਨੇ ਸਭ ਤੋਂ ਪਹਿਲਾ ਅੰਮ੍ਰਿਤਸਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਵਾਹਿਗੁਰੂ ਜੀ ਸ਼ੁਕਰਾਨਾ ਅਦਾ ਕੀਤਾ।
image source- instagram
ਹੋਰ ਪੜ੍ਹੋ : ਗੁਰਸ਼ਬਦ ਆਪਣੇ ਨਵੇਂ ਗੀਤ ‘Tenu Eda Bhullange’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
image source- instagram
ਭਾਰਤੀ ਪੁਰਸ਼ ਹਾਕੀ ਟੀਮ ਅਤੇ ਉਨ੍ਹਾਂ ਨਾਲ ਮਹਿਲਾ ਹਾਕੀ ਟੀਮ ਦੀ ਖਿਡਾਰੀ ਗੁਰਜੀਤ ਕੌਰ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ। ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਪੁੱਜੇ ਹੋਏ ਸਨ। ਖਿਡਾਰੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ। ਪ੍ਰਸ਼ੰਸਕਾਂ ਵੱਲੋਂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
image source- instagram
ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਮਗਾ ਜੇਤੂ ਭਾਰਤੀ ਹਾਕੀ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਦੱਸ ਦਈਏ ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਦੇ ਬਾਅਦ ਮੁੜ ਦੁਬਾਰਾ ਇਤਿਹਾਸ ਰਚਿਆ ਹੈ। ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਹਾਕੀ ਟੀਮ ਨੇ ਕਾਂਸੀ ਤਮਗਾ ਆਪਣੀ ਝੋਲੀ ਪਾਇਆ । ਉੱਧਰ ਦੇਸ਼ ਦੀਆਂ ਮਹਿਲਾ ਹਾਕੀ ਟੀਮ ਦਾ ਵੀ ਟੋਕੀਓ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਸੀ। ਭਾਵੇਂ ਮਹਿਲਾ ਹਾਕੀ ਟੀਮ ਕੋਈ ਮੈਡਲ ਨਹੀਂ ਜਿੱਤ ਪਾਈਆਂ ਪਰ ਉਹ ਦੇਸ਼ ਵਾਸੀਆਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੀਆਂ। ਹਰ ਇੱਕ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।
View this post on Instagram