ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

Reported by: PTC Punjabi Desk | Edited by: Shaminder  |  November 11th 2021 06:05 PM |  Updated: November 11th 2021 06:05 PM

ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਪੀਟੀਸੀ ਪੰਜਾਬੀ ‘ਤੇ ਹੋਵੇਗਾ ਵਰਲਡ ਪ੍ਰੀਮੀਅਰ

ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ (Bhai Satinderpal Singh ji) ਦੀ ਆਵਾਜ਼ ‘ਚ ਨਵਾਂ ਸ਼ਬਦ (Shabad)  ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।

bhai satinderpal singh ji

ਹੋਰ ਪੜ੍ਹੋ : ਤਸਵੀਰ ਵਿੱਚ ਦਿਖਾਈ ਦੇਣ ਵਾਲਾ ਇਹ ਮੁੰਡਾ ਹੈ ਪਾਲੀਵੁੱਡ ਦਾ ਮਸ਼ਹੂਰ ਅਦਾਕਾਰ, ਦੱਸੋ ਭਲਾ ਕੌਣ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਇਸ ਤੋਂ ਹੋਰ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।

ਇਸ ਸ਼ਬਦ ਨੂੰ ਤੁਸੀਂ ਦਿਨ  13 ਨਵੰਬਰ, ਦਿਨ ਸ਼ਨਿੱਚਰਵਾਰ ਨੂੰ ਸਰਵਣ ਕਰ ਸਕਦੇ ਹੋ । ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਜਿੱਥੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਸੰਗਤਾਂ ਦੇ ਲਈ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਵੀ ਚਲਾਏ ਜਾਂਦੇ ਹਨ । ਜਿਸ ਦਾ ਲਾਭ ਉਠਾ ਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network