‘ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’- ਇੰਦਰਜੀਤ ਨਿੱਕੂ
ਪੰਜਾਬੀ ਗਾਇਕ ਇੰਦਰਜੀਤ ਨਿੱਕੂ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਨੇ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੇ ਰਹਿੰਦੇ ਨੇ।
image credit: instagram
ਹੋਰ ਪੜ੍ਹੋ : ਸ਼੍ਰੀ ਬਰਾੜ ਦਾ ‘Dheeyan’ ਗੀਤ ਜਿੱਤ ਰਿਹਾ ਹੈ ਹਰ ਕਿਸੇ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
image credit: instagram
ਇਸ ਵਾਰ ਉਨ੍ਹਾਂ ਨੇ ਆਪਣੀ ਬੇਟੀ ਏਕਮ ਕੌਰ ਦੇ ਨਾਲ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ਜਿੰਨ੍ਹਾਂ ਨੂੰ ਰੱਬ ਨੇ ਧੀਆਂ ਦਿੱਤੀਆਂ ਨੇ, ਸਭ ਤੋਂ ਅਣਮੁੱਲੀ ਦਾਤ ਬਖ਼ਸ਼ੀ ਉਨ੍ਹਾਂ ਨੂੰ ਵਾਹਿਗੁਰੂ ਜੀ ਨੇ’ । ਪਿਉ-ਧੀ ਦੀ ਇਹ ਤਸਵੀਰ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image credit: instagram
ਜੇ ਗੱਲ ਕਰੀਏ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਯਾਦ, ਛੱਡਤਾ, ਜਿਸ ਦਿਨ ਦਾ ਸੋਹਣੀਏ ਨੀ, ਮੇਰੇ ਯਾਰ ਬੇਲੀ, ਨਾਂਅ, ਕਾਲਜ, ਦੁੱਖ, ਦੇਸੀ ਬੰਦੇ ਸਣੇ ਕਈ ਕਮਾਲ ਦੇ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਵੀ ਐਕਟਿਵ ਨੇ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਟੀਵੀ ਦੇ ਕਈ ਰਿਆਲਟੀ ਸ਼ੋਅ ‘ਚ ਜੱਜ ਦੀ ਭੂਮਿਕਾ ਵੀ ਨਿਭਾ ਚੁੱਕੇ ਨੇ।
View this post on Instagram