ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕਿਆ ਹੈ ਕਈ ਹਿੱਟ ਗੀਤ, ਕਮੈਂਟ ਕਰਕੇ ਦੱਸੋ ਇਸ ਪੰਜਾਬੀ ਗਾਇਕ ਦਾ ਨਾਂਅ

Reported by: PTC Punjabi Desk | Edited by: Lajwinder kaur  |  June 15th 2021 01:07 PM |  Updated: June 15th 2021 01:07 PM

ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕਿਆ ਹੈ ਕਈ ਹਿੱਟ ਗੀਤ, ਕਮੈਂਟ ਕਰਕੇ ਦੱਸੋ ਇਸ ਪੰਜਾਬੀ ਗਾਇਕ ਦਾ ਨਾਂਅ

ਪੁਰਾਣੀ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਖਿੱਚ ਦਾ ਕੇਂਦਰ ਬਣੀਆਂ ਰਹਿੰਦੀਆਂ ਨੇ। ਪ੍ਰਸ਼ੰਸਕ ਬਹੁਤ ਹੀ ਉਤਸੁਕਤਾ ਦੇ ਨਾਲ ਇਨ੍ਹਾਂ ਪੁਰਾਣੀ ਤਸਵੀਰਾਂ ਨੂੰ ਦੇਖਦੇ ਨੇ। ਬਾਲੀਵੁੱਡ ਵਾਂਗ ਪਾਲੀਵੁੱਡ ਦੇ ਕਲਾਕਾਰਾਂ ਦੀਆਂ ਬਚਪਨ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ। ਅੱਜ ਇਹ ਜੋ ਤਸਵੀਰ ਤੁਸੀਂ ਦੇਖ ਰਹੇ ਹੋ ਇਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਦੀ ।

inside image of inderjeet nikku childhood image image credit: instagram

ਹੋਰ ਪੜ੍ਹੋ : ਆਸਟ੍ਰੇਲੀਅਨ ਕ੍ਰਿਕੇਟਰ ਡੇਵਿਡ ਵਾਰਨਰ ਨੇ ਪਰਿਵਾਰ ਦੇ ਨਾਲ ਮਿਲਕੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਣਾਇਆ ਮਜ਼ੇਦਾਰ ਡਾਂਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਹੈ ਖੂਬ ਪਸੰਦ

: ਕਰਨ ਔਜਲਾ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਖੁਸ਼ਖ਼ਬਰੀ, ਜਲਦ ਰਿਲੀਜ਼ ਹੋਵੇਗੀ ਮਿਊਜ਼ਿਕ ਐਲਬਮ ਦੀ ਇੰਟਰੋ

punjabi Singer inderjit nikku shared his family image and wished happy birthday to his fathera image credit: instagram

ਜੀ ਹਾਂ ਜੇ ਤੁਸੀਂ ਸੋਚ ਰਹੇ ਹੋ ਕਿ ਤਸਵੀਰ ‘ਚ ਨਜ਼ਰ ਆ ਰਿਹਾ ਇਹ ਸਰਦਾਰ ਬੱਚਾ ਇੰਦਰਜੀਤ ਨਿੱਕੂ ਹੈ ਤਾਂ ਤੁਸੀਂ ਬਿਲਕੁਲ ਸਹੀ ਸੋਚ ਰਹੇ ਹੋ। ਜੀ ਹਾਂ ਇਹ ਤਸਵੀਰ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਹੈ। ਇਸ ਤਸਵੀਰ ‘ਚ ਉਹ ਆਪਣੀ ਕਜ਼ਨ ਦੇ ਨਾਲ ਨਜ਼ਰ ਆ ਰਹੇ ਨੇ। ਇਹ ਤਸਵੀਰ ਖੁਦ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ। ਪ੍ਰਸ਼ੰਸਕਾਂ ਨੂੰ ਇਹ ਪੁਰਾਣੀ ਤਸਵੀਰ ਖੂਬ ਪਸੰਦ ਆ ਰਹੀ ਹੈ।

Inderjit Nikku image credit: instagram

ਜੇ ਗੱਲ ਕਰੀਏ ਗਾਇਕ ਇੰਦਰਜੀਤ ਨਿੱਕੂ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੂੰ ਆਪਣੀ ਸਾਫ਼ ਸੁਥਰੀ ਗਾਇਕੀ ਦੇ ਨਾਲ ਉਹ ਆਪਣੇ ਪੱਗ ਦੇ ਸਟਾਈਲ ਕਰਕੇ ਵੀ ਜਾਣੇ ਜਾਂਦੇ ਨੇ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਨੇ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network