ਸਿੱਧੂ ਮੂਸੇਵਾਲਾ ਨੂੰ ਯਾਦ ਕਰ ਫੁੱਟ ਫੁੱਟ ਕੇ ਰੋਇਆ ਵਿਦੇਸ਼ੀ ਫੈਨ, ਵੇਖੋ ਵੀਡੀਓ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਪੌਲੀਵੁੱਡ ਤੋਂ ਲੈ ਹੌਲੀਵੁੱਡ ਦੇ ਸੈਲੇਬਸ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਤੋਂ ਹਰ ਕੋਈ ਹੈਰਾਨ ਰਹਿ ਗਿਆ। ਅਜੇ ਤੱਕ ਫੈਨਜ਼ ਤੇ ਮੂਸੇਵਾਲਾ ਦੇ ਸਾਥੀ ਕਲਾਕਾਰ ਇਹ ਯਕੀਨ ਨਹੀਂ ਕਰ ਪਾ ਰਹੇ ਹਨ ਕਿ ਹੁਣ ਸਿੱਧੂ ਉਨ੍ਹਾਂ ਵਿਚਾਲੇ ਨਹੀਂ ਰਿਹਾ। ਸਿੱਧੂ ਮੂਸੇਵਾਲਾ ਦੇ ਇੱਕ ਵਿਦੇਸ਼ੀ ਫੈਨ ਦੀ ਅਜਿਹੀ ਵੀਡੀਓ ਸਾਹਮਣੇ ਆਈ ਹੈ।
image From instagram
ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਗਮ ਵਿੱਚ ਡੁੱਬੇ ਹੋਏ ਹਨ। ਫੈਨਜ਼ ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨੂੰ ਸਹਿਣ ਨਹੀਂ ਕਰ ਪਾ ਰਹੇ ਹਨ। ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਫੈਨਜ਼ ਲਗਾਤਾਰ ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਆਪਣਾ ਦਰਦ ਬਿਆਨ ਕਰ ਰਹੇ ਹਨ। ਫੈਨਜ਼ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨਾਲ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਤੇ ਇਸ ਔਖੀ ਘੜੀ ਵਿੱਚ ਉਸ ਦੇ ਮਾਤਾ-ਪਿਤਾ ਲਈ ਵੀ ਅਰਦਾਸ ਕਰ ਰਹੇ ਹਨ।
ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨਾਲ ਮਹਿਜ਼ ਦੇਸ਼ ਹੀ ਨਹੀਂ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਦੇ ਫੈਨਜ਼ ਵੀ ਬਹੁਤ ਪਰੇਸ਼ਾਨ ਹਨ। ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਵਿਦੇਸ਼ੀ ਫੈਨ ਉਨ੍ਹਾਂ ਨੂੰ ਯਾਦ ਕਰਦੇ ਹੋਏ ਫੁੱਟ ਫੁੱਟ ਕੇ ਰੋਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਦੇ ਵਾਇਰਲ ਹੋਣ ਮਗਰੋਂ ਹੋਰਨਾਂ ਕਈ ਫੈਨਜ਼ ਇਸ ਵਿਅਕਤੀ ਨੂੰ ਹੌਸਲਾ ਦੇ ਰਹੇ ਹਨ।
image From instagram
ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਦਲੇਰ ਮਹਿੰਦੀ ਨੇ ਦਿੱਤਾ ਵੱਡਾ ਬਿਆਨ, ਸਰਕਾਰ ਤੋਂ ਕੀਤੀ ਇਹ ਮੰਗ
ਦੱਸ ਦਈਏ ਕਿ 29 ਮਈ ਨੂੰ ਐਤਵਾਰ ਦੇ ਦਿਨ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ। ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਕੀਤਾ ਗਿਆ ਤੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ਼੍ਰੀ ਕੀਰਤਪੁਰ ਸਾਹਿਬ ‘ਚ ਵਿਸਰਜਿਤ ਕਰ ਪਰਿਵਾਰ ਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਆਖਰੀ ਵਿਦਾਈ ਦਿੱਤੀ।