ਕੈਨੇਡਾ ‘ਚ ਪ੍ਰਵਾਸੀ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ‘ਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਹੋਵੇਗੀ ਇਜਾਜ਼ਤ

Reported by: PTC Punjabi Desk | Edited by: Shaminder  |  October 08th 2022 04:25 PM |  Updated: October 08th 2022 04:27 PM

ਕੈਨੇਡਾ ‘ਚ ਪ੍ਰਵਾਸੀ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਹਫ਼ਤੇ ‘ਚ 20 ਘੰਟੇ ਤੋਂ ਵੱਧ ਕੰਮ ਕਰਨ ਦੀ ਹੋਵੇਗੀ ਇਜਾਜ਼ਤ

ਕੈਨੇਡਾ ‘ਚ ਸਟੱਡੀ ਵੀਜ਼ਾ (Study Visa) ਲੈ ਕੇ ਕੰਮ ਕਰਨ ਗਏ ਵਿਦਿਆਰਥੀਆਂ ਦੇ ਲਈ ਖੁਸ਼ੀ ਦੀ ਖ਼ਬਰ (Good News) ਹੈ । ਕੈਨੇਡਾ ‘ਚ ਕੌਮਾਂਤਰੀ ਵਿਦਿਆਰਥੀਆਂ ਨੂੰ ਕੈਂਪਸ ਤੋਂ ਬਾਹਰ ਵੀ ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ।ਇਸ ਦਾ ਐਲਾਨ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਮਜ਼ਦੂਰਾਂ ਦੀ ਘਾਟ ਨੂੰ ਦੂਰ ਕਰਨ ਦੇ ਲਈ ਕੀਤਾ ਹੈ ।

Students Image Source : Google

ਹੋਰ ਪੜ੍ਹੋ : ਸਤਵਿੰਦਰ ਬਿੱਟੀ ਨੇ ਪਤੀ ਅਤੇ ਬੇਟੇ ਦੇ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ

15 ਨਵੰਬਰ, 2022 ਤੋਂ 31  ਦਸੰਬਰ, 2023  ਤੱਕ, ਅੰਤਰਰਾਸ਼ਟਰੀ ਵਿਦਿਆਰਥੀ ਜੋ ਕੈਨੇਡਾ ਵਿੱਚ ਹਨ ਅਤੇ ਉਹਨਾਂ ਦੇ ਸਟੱਡੀ ਪਰਮਿਟ 'ਤੇ ਕੈਂਪਸ ਤੋਂ ਬਾਹਰ ਕੰਮ ਕਰਨ ਦਾ ਅਧਿਕਾਰ ਹੈ, ਉਹਨਾਂ ਨੂੰ ਕਲਾਸ ਸੈਸ਼ਨ ਦੌਰਾਨ ਕੈਂਪਸ ਤੋਂ ਬਾਹਰ20 ਘੰਟੇ ਪ੍ਰਤੀ ਹਫ਼ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

work Permit Image From google

ਹੋਰ ਪੜ੍ਹੋ : ਸੁਨੰਦਾ ਸ਼ਰਮਾ ਦਾ ਗੁਆਚ ਗਿਆ ਹੈ ਕੁੱਤਾ, ਗਾਇਕਾ ਨੇ ਲੱਭਣ ਵਾਲੇ ਨੂੰ ਇਨਾਮ ਦੇਣ ਦਾ ਕੀਤਾ ਐਲਾਨ

ਰੇਜ਼ਰ ਨੇ ਕਿਹਾ ਕਿ ਕੈਨੇਡਾ ਜਨਵਰੀ ਤੋਂ ਲੈ ਕੇ ਹੁਣ ਤੱਕ 4.52 ਲੱਖ ਤੋਂ ਵੱਧ ਸਟੱਡੀ ਪਰਮਿਟ ਅਰਜ਼ੀਆਂ ‘ਤੇ ਕਾਰਵਾਈ ਕਰ ਚੁੱਕਾ ਹੈ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 3.67 ਲੱਖ ਪ੍ਰਕਿਰਿਆ ਦੇ ਮੁਕਾਬਲੇ 23 ਫੀਸਦੀ ਵੱਧ ਹੈ।

Students Image Source : Google

ਦੱਸ ਦੇਈਏ ਕਿ ਕੈਨੇਡਾ ਦੀ ਇਸ ਨੀਤੀ ਤਹਿਤ ਭਾਰਤੀ ਵਿਦਿਆਰਥੀਆਂ ਨੂੰ ਉਥੇ ਰਹਿ ਕੇ ਵੱਧ ਕਮਾ ਕੇ ਆਪਣੀ ਪੜ੍ਹਾਈ ਵਿੱਚ ਮਾਪਿਆਂ ਦੀ ਮਦਦ ਤੇ ਖੁਦ ਦਾ ਖਰਚਾ ਕੱਢ ਸਕਦੇ ਹਨ। ਰਿਪੋਰਟਾਂ ਮੁਤਾਬਕ ਜ਼ਿਆਦਾਤਰ ਵਿਦੇਸ਼ੀ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪੱਕੇ ਤੌਰ ‘ਤੇ ਕੈਨੇਡਾ ਵਿੱਚ ਵੱਸਣ ‘ਚ ਦਿਲਚਸਪੀ ਰੱਖਦੇ ਹਨ।

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network