ਇਮਤਿਆਜ਼ ਅਲੀ ਅਤੇ ਏ.ਆਰ. ਰਹਿਮਾਨ ਦੇ ਨਾਲ ਕੀ ਦਿਲਜੀਤ ਦੋਸਾਂਝ ਲੈ ਕੇ ਆ ਰਹੇ ਨੇ ਕੁਝ ਨਵਾਂ, ਤਸਵੀਰਾਂ ਕੀਤੀਆਂ ਸਾਂਝੀਆਂ

Reported by: PTC Punjabi Desk | Edited by: Shaminder  |  October 11th 2022 01:34 PM |  Updated: October 11th 2022 01:34 PM

ਇਮਤਿਆਜ਼ ਅਲੀ ਅਤੇ ਏ.ਆਰ. ਰਹਿਮਾਨ ਦੇ ਨਾਲ ਕੀ ਦਿਲਜੀਤ ਦੋਸਾਂਝ ਲੈ ਕੇ ਆ ਰਹੇ ਨੇ ਕੁਝ ਨਵਾਂ, ਤਸਵੀਰਾਂ ਕੀਤੀਆਂ ਸਾਂਝੀਆਂ

ਦਿਲਜੀਤ ਦੋਸਾਂਝ (Diljit Dosanjh) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ।ਜਿਸ ‘ਚ ਬਾਲੀਵੁੱਡ ਫ਼ਿਲਮ ਮੇਕਰ ਇਮਤਿਆਜ਼ ਅਲੀ (Imtiaz Ali) ਅਤੇ ਬਾਲੀਵੁੱਡ (Bollywood) ਇੰਡਸਟਰੀ ਦੇ ਮਸ਼ਹੂਰ ਗਾਇਕ ਏ.ਆਰ. ਰਹਿਮਾਨ ਨਜ਼ਰ ਆ ਰਹੇ ਹਨ ।

Diljit Dosanjh Image Source : Instagram

ਹੋਰ ਪੜ੍ਹੋ : ਦੁਬਈ ‘ਚ ਪਤੀ ਸਾਜ਼ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਅਫਸਾਨਾ ਖ਼ਾਨ, ਸਾਂਝਾ ਕੀਤਾ ਰੋਮਾਂਟਿਕ ਵੀਡੀਓ

ਜਿਸ ਤੋਂ ਲੱਗਦਾ ਹੈ ਕਿ ਸ਼ਾਇਦ ਇਨ੍ਹਾਂ ਦੋਨਾਂ ਮਹਾਨ ਹਸਤੀਆਂ ਦੇ ਨਾਲ ਦਿਲਜੀਤ ਦੋਸਾਂਝ ਕੁਝ ਨਵਾਂ ਲੈ ਕੇ ਆ ਰਹੇ ਹਨ । ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਿਆਸ ਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਅਤੇ ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

Diljit Dosanjh With AR Rehman- Image Source : Instagram

ਹੋਰ ਪੜ੍ਹੋ : ਤਸਵੀਰ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ, ਕੀ ਤੁਸੀਂ ਪਛਾਣ ਪਾਏ !

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਖ਼ਬਰਾਂ ਆਈਆਂ ਸਨ ਕਿ ਇਮਤਿਆਜ਼ ਅਲੀ ਦੇ ਨਾਲ ਦਿਲਜੀਤ ਦੋਸਾਂਝ ਇੱਕ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ । ਜਿਸ ਤੋਂ ਲੱਗਦਾ ਹੈ ਕਿ ਗਾਇਕ ਨੇ ਆਪਣੇ ਅਗਲੇ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ ।

diljit With AR Rehman- Image Source : Instagram

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਆਪਣੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ । ਇਸ ਤੋਂ ਪਹਿਲਾਂ ਉਹ ਅਕਸ਼ੇ ਕੁਮਾਰ ਦੇ ਨਾਲ ਬਾਲੀਵੁੱਡ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਹਨ । ਇਸ ਫ਼ਿਲਮ ‘ਚ ਕਰੀਨਾ ਕਪੂਰ ਅਤੇ ਕਿਆਰਾ ਅਡਵਾਨੀ ਵੀ ਨਜ਼ਰ ਆਏ ਸਨ । ਇਸ ਤੋਂ ਇਲਾਵਾ ਦਿਲਜੀਤ ਹੋਰ ਵੀ ਕਈ ਫ਼ਿਲਮਾਂ ਕਰ ਚੁੱਕੇ ਹਨ । ਹੁਣ ਦਰਸ਼ਕਾਂ ਨੂੰ ਉਨ੍ਹਾਂ ਦੇ ਅਗਲੇ ਪ੍ਰੋਜੈਕਟ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network