‘ਜਪਿ ਮਨ ਸਤਿ ਨਾਮੁ’ ਨਵਾਂ ਸ਼ਬਦ ਭਾਈ ਸੁੱਖਵੰਤ ਸਿੰਘ ਜੀ ਸ਼ਾਹੂਰ ਦੀ ਆਵਾਜ਼ ‘ਚ ਹੋਵੇਗਾ ਰਿਲੀਜ਼
ਪੀਟੀਸੀ ਪੰਜਾਬੀ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਹਰ ਹਫਤੇ ਨਵੇਂ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ। ਇਸ ਫਲਸਫੇ ਦੇ ਤਹਿਤ ਇੱਕ ਹੋਰ ਨਵਾਂ ਸ਼ਬਦ ਬਹੁਤ ਜਲਦ ਸੰਗਤਾਂ ਦੇ ਰੂਬਰੂ ਹੋਣ ਜਾ ਰਿਹਾ ਹੈ। ਭਾਈ ਸੁੱਖਵੰਤ ਸਿੰਘ ਜੀ ਸ਼ਾਹੂਰ ਦੀ ਆਵਾਜ਼ ‘ਚ ਨਵਾਂ ਸ਼ਬਦ‘ਜਪਿ ਮਨ ਸਤਿ ਨਾਮੁ’ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।
ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ "ਜਪ੍ਹਉ ਜਿਨ੍ ਅਰਜੁਨ ਦੇਵ ਗੁਰੂ" ਹੋਵੇਗਾ ਰਿਲੀਜ਼
ਪੀਟੀਸੀ ਪੰਜਾਬੀ ‘ਤੇ ਸੰਗਤਾਂ ਦੇ ਲਈ ਨਵੇਂ-ਨਵੇਂ ਸ਼ਬਦ ਹਰ ਹਫਤੇ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਤਹਿਤ ਪੀਟੀਸੀ ਪੰਜਾਬੀ ‘ਤੇ ਇੱਕ ਹੋਰ ਨਵਾਂ ਸ਼ਬਦ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 14 ਜੁਲਾਈ, ਦਿਨ ਵੀਰਵਾਰ ਨੂੰ ਰਿਲੀਜ਼ ਹੋਵੇਗਾ।
ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕੋਗੇ। ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਸ ‘ਤੇ ਵੀ ਇਹ ਸ਼ਬਦ ਰਿਲੀਜ਼ ਹੋਵੇਗਾ। ਇਸ ਤੋਂ ਇਲਾਵਾ ਸੰਗਤਾਂ ਬਾਕੀ ਦੇ ਸ਼ਬਦਾ ਦਾ ਸਰਵਣ ਇਸ ਯੂਟਿਊਬ ਚੈਨਲ ਉੱਤੇ ਕਰ ਸਕਦੇ ਹੋ।
ਦੱਸ ਦਈਏ ਕਿ ਪੀਟੀਸੀ ਪੰਜਾਬੀ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ । ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।