ਜਸਬੀਰ ਜੱਸੀ ਨੇ ਗਾਇਨ ਕੀਤਾ ਸ਼ਬਦ ‘ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ’, ਵੇਖੋ ਵੀਡੀਓ

Reported by: PTC Punjabi Desk | Edited by: Shaminder  |  September 05th 2022 04:17 PM |  Updated: September 05th 2022 04:17 PM

ਜਸਬੀਰ ਜੱਸੀ ਨੇ ਗਾਇਨ ਕੀਤਾ ਸ਼ਬਦ ‘ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ’, ਵੇਖੋ ਵੀਡੀਓ

ਜਸਬੀਰ ਜੱਸੀ (Jasbir jassi)  ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਜਸਬੀਰ ਜੱਸੀ ਸ਼ਬਦ ਗਾਇਨ ਕਰਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਵੀਡੀਓ ‘ਤੇ ਕਮੈਂਟਸ ਕੀਤੇ ਜਾ ਰਹੇ ਹਨ ।

jasbir-jass Image Source: Twitter

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਪੋਸਟ ਹੋ ਰਹੀ ਵਾਇਰਲ, ਸਭ ਨੂੰ ਆਪਣੀ ਪੋਸਟ ਰਾਹੀਂ ਦਿੱਤਾ ਖ਼ਾਸ ਸੁਨੇਹਾ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਸਬੀਰ ਜੱਸੀ ਗੁਰਬਾਣੀ ਦਾ ਸ਼ਬਦ ਗਾਇਨ ਕਰਦੇ ਹੋਏ ਨਜ਼ਰ ਆ ਰਹੇ ਹਨ । ਜਸਬੀਰ ਜੱਸੀ ਅਕਸਰ ਗੁਰਬਾਣੀ ਸ਼ਬਦ ਗਾਇਨ ਕਰਦੇ ਨਜ਼ਰ ਆ ਜਾਂਦੇ ਹਨ । ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।

Jasbir Jassi agrees with Ranjit Bawa's statement on wrong depiction of Punjab in Bollywood Image Source: Twitter

ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਪਾਕਿਸਤਾਨ ‘ਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਦਿੱਤੀ ਜਾਣਕਾਰੀ

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਉਹ ਬੀਤੇ ਦਿਨੀਂ ਉਸ ਵੇਲੇ ਚਰਚਾ ‘ਚ ਆ ਗਏ ਸਨ । ਜਦੋਂ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਪਾ ਕੇ ਆਖਿਆ ਸੀ ਕਿ ਉਹ ਕਦੇ ਵੀ ਗੰਨ ਕਲਚਰ ਨੂੰ ਵਧਾਵਾ ਦੇਣ ਵਾਲੇ ਗੀਤ ਨਹੀਂ ਗਾਉਣਗੇ ।ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਸੀ ।

jasbir jassi image From instagram

ਜਸਬੀਰ ਜੱਸੀ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਸੂਫੀ ਗੀਤ ਹੋਣ, ਲੋਕ ਗੀਤ ਜਾਂ ਫਿਰ ਪੌਪ ਮਿਊਜ਼ਿਕ ਹੋਵੇ । ਹਰ ਤਰ੍ਹਾਂ ਦੇ ਗੀਤ ਉਨ੍ਹਾਂ ਨੇ ਗਾਏ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।

 

View this post on Instagram

 

A post shared by Jassi (@jassijasbir)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network