ਦੇਖੋ ਵੀਡੀਓ : ਜਸਪਿੰਦਰ ਨਰੂਲਾ ਦੇ ਨਵੇਂ ਗੀਤ ‘Bidayi’ ਦਾ ਟੀਜ਼ਰ ਹੋਇਆ ਰਿਲੀਜ਼, ਛੂਹ ਰਿਹਾ ਹੈ ਦਰਸ਼ਕਾਂ ਦੇ ਦਿਲਾਂ ਨੂੰ
ਦੇਖੋ ਵੀਡੀਓ : ਜਸਪਿੰਦਰ ਨਰੂਲਾ ਦੇ ਨਵੇਂ ਗੀਤ ‘Bidayi’ ਦਾ ਟੀਜ਼ਰ ਹੋਇਆ ਰਿਲੀਜ਼, ਛੂਹ ਰਿਹਾ ਹੈ ਦਰਸ਼ਕਾਂ ਦੇ ਦਿਲਾਂ ਨੂੰ
ਬਾਲੀਵੁੱਡ ਦੀ ਦਿੱਗਜ ਗਾਇਕਾ ਜਸਪਿੰਦਰ ਨਰੂਲਾ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਜੀ ਹਾਂ ਉਹ ‘Bidayi – Babul Da Vehda’ ਟਾਈਟਲ ਹੇਠ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ । ਇਸ ਗੀਤ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ, ਜੋ ਕਿ ਦਰਸ਼ਕਾਂ ਨੂੰ ਭਾਵੁਕ ਕਰ ਰਿਹਾ ਹੈ ।
ਹੋਰ ਪੜ੍ਹੋ : ਨੀਰੂ ਬਾਜਵਾ ਨੇ ਦੀਵਾਲੀ ਦੇ ਤਿਉਹਾਰ ਨੂੰ ਕੁਝ ਇਸ ਤਰ੍ਹਾਂ ਕੀਤਾ ਸੈਲੀਬ੍ਰੇਟ, ਆਪਣੀ ਬੇਟੀਆਂ ਨਾਲ ਕੀਤਾ ਖ਼ਾਸ ‘ਵਾਅਦਾ’
ਇਸ ਗੀਤ ਦੇ ਬੋਲ ਵੀ ਖੁਦ ਜਸਪਿੰਦਰ ਨਰੂਲਾ ਨੇ ਲਿਖੇ ਨੇ ਤੇ ਮਿਊਜ਼ਿਕ ਵੀ ਖੁਦ ਉਨ੍ਹਾਂ ਨੇ ਹੀ ਦਿੱਤਾ ਹੈ । ਇਸ ਗਾਣੇ ਦੇ ਟੀਜ਼ਰ ਨੂੰ Sohraab Films ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਟੀਜ਼ਰ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਇੱਕ ਮਿੰਟ ਦੇ ਟੀਜ਼ਰ ਕੁੜੀ ਦੇ ਵਿਆਹ ਦੇ ਮਾਹੌਲ ਨੂੰ ਖ਼ੂਬਸੂਰਤੀ ਦੇ ਨਾਲ ਪੇਸ਼ ਕੀਤਾ ਗਿਆ ਹੈ । ਗਾਣੇ ਦੇ ਵੀਡੀਓ ਨੂੰ Parmod Sharma Rana ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਖੁਦ ਜਸਪਿੰਦਰ ਨਰੂਲਾ, ਮਿਹਰ ਗਿੱਲ ਤੇ ਅਕਾਸ਼ ਗਿੱਲ ਤੇ ਕਈ ਹੋਰ ਕਲਾਕਾਰ। ਇਹ ਪੂਰਾ ਗਾਣਾ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਵੇਗਾ ।

Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
