ਜੱਸੀ ਗਿੱਲ ਨੇ ਆਪਣੀ ਨਵੀਂ ਮਿਊਜ਼ਿਕ ਐਲਬਮ ‘Alll rounder’ ਦੇ ਪਹਿਲੇ ਗੀਤ ਸੁਰਮਾ ਦਾ ਪੋਸਟਰ ਕੀਤਾ ਸਾਂਝਾ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੱਸੀ ਗਿੱਲ (Jassie Gill) ਜੋ ਕਿ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਆਲ ਰਾਉਂਡਰ (Alll rounder) ਲੈ ਕੇ ਆ ਰਹੇ ਹਨ। ਇਸ ਐਲਬਮ ਦੇ ਪਹਿਲੇ ਗੀਤ ਫਰਸਟ ਲੁੱਕ ਪੋਸਟਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ।
ਜੀ ਹਾਂ ਉਹ ਸੁਰਮਾ (Surma) ਟਾਈਟਲ ਹੇਠ ਗੀਤ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘#Surma ਪਹਿਲਾ ਗੀਤ ਮੇਰੀ ਐਲਬਮ #Alllrounder ਰਿਲੀਜ਼ਿੰਗ 28th October ਮੇਰੇ ਯੂਟਿਊਬ ਚੈਨਲ ਉੱਤੇ’। ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਉਤਸੁਕਤਾ ਜ਼ਾਹਿਰ ਕਰ ਰਹੇ ਹਨ।
ਹੋਰ ਪੜ੍ਹੋ : ਸਪਨਾ ਚੌਧਰੀ ਨੇ ਆਪਣੇ ਪਤੀ ਨਾਲ ਸ਼ੇਅਰ ਕੀਤੀਆਂ ਕਰਵਾ ਚੌਥ ਦੇ ਸੈਲੀਬ੍ਰੇਸ਼ਨ ਦੀਆਂ ਖ਼ਾਸ ਤਸਵੀਰਾਂ
ਦੱਸ ਦਈਏ ਇਸ ਗੀਤ ਨੂੰ ਜੱਸੀ ਗਿੱਲ ਅਤੇ ਅਸੀਸ ਕੌਰ ਮਿਲਕੇ ਗਾਉਂਦੇ ਹੋਏ ਨਜ਼ਰ ਆਉਣਗੇ। ਇਸ ਗੀਤ ਦੇ ਬੋਲ ਰਾਜ ਫਤੇਹਪੁਰ ਨੇ ਲਿਖੇ ਨੇ ਤੇ ਮਿਊਜ਼ਿਕ ਪੀਆਰਪੀ ਦਾ ਹੋਵੇਗਾ। ਗਾਣੇ ਦਾ ਵੀਡੀਓ ਨਵਜੀਤ ਬੁੱਟਰ ਨੇ ਤਿਆਰ ਕੀਤਾ ਹੈ। ਇਹ ਗੀਤ 28 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਜੇ ਗਲ ਕਰੀਏ ਜੱਸੀ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ 'ਚ ਵੀ ਕਾਫੀ ਐਕਟਿਵ ਨੇ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਹਿੰਦੀ ਫ਼ਿਲਮਾਂ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ।
View this post on Instagram