ਜਸਵਿੰਦਰ ਭੱਲਾ ਨੇ ਮਜ਼ਾਕੀਆ ਅੰਦਾਜ਼ ਦੇ ਨਾਲ ਆਪਣੇ ਸਾਥੀ ਕਲਾਕਾਰ ਰਹਿ ਚੁੱਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ
Bhagwant Mann Wedding: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਕੱਲ੍ਹ ਨੂੰ ਯਾਨੀਕਿ 7 ਜੁਲਾਈ ਨੂੰ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਸਿਆਸਤ ‘ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਜੋ ਕਿ ਮਨੋਰੰਜਨ ਜਗਤ ਦੇ ਕਲਾਕਾਰ ਰਹਿ ਚੁੱਕੇ ਹਨ। ਜਿਸ ਕਰਕੇ ਉਨ੍ਹਾਂ ਦੇ ਸਾਥੀ ਕਲਾਕਾਰ ਪੋਸਟਾਂ ਪਾ ਕੇ ਵਧਾਈਆਂ ਦੇ ਰਹੇ ਹਨ। ਪੰਜਾਬੀ ਜਗਤ ਦੇ ਨਾਮੀ ਕਾਮੇਡੀਨ ਜਸਵਿੰਦਰ ਭੱਲਾ ਨੇ ਵੀ ਆਪਣੇ ਅੰਦਾਜ਼ ਦੇ ਨਾਲ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਦੀ ਤਸਵੀਰ ਆਈ ਸਾਹਮਣੇ
Image Source: Twitter
ਸਿਆਸਤ ‘ਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਮੇਡੀਅਨ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਖੂਬ ਵਾਹ ਵਾਹੀ ਖੱਟੀ। ਉਨ੍ਹਾਂ ਨੇ ਕਮੇਡੀਅਨ ਦੇ ਰੂਪ ਵਿੱਚ ਬਹੁਤ ਨਾਮ ਕਮਾਇਆ। ਉਨ੍ਹਾਂ ਦਾ ਜੁਗਨੂੰ ਨਾਂ ਦੇ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਮਿਲਿਆ ਸੀ, ਅੱਜ ਵੀ ਉਨ੍ਹਾਂ ਦਾ ਇਹ ਕਿਰਦਾਰ ਦਰਸ਼ਕਾਂ ਦੇ ਜ਼ਹਿਨ ‘ਚ ਤਾਜ਼ਾ ਹੈ।
ਜੀ ਹਾਂ ਜਸਵਿੰਦਰ ਭੱਲਾ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਦੇ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਮਜ਼ਾਕਿਆ ਟਿੱਪਣੀ ਵੀ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘? ਸੁਣਿਆ ਕੇ ਜੋੜੀਆਂ ਆਸਮਾਨ ਤੋਂ ਬਣ ਕੇ ਆਉਂਦੀਆਂ ਨੇ, ਇੱਦਾਂ ਮਤਲਬ ਕੰਮ ਤਾਂ ਸਹੀ ਢੰਗ ਦੇ ਨਾਲ ਉੱਪਰੋਂ ਵੀ ਨਹੀਂ ਹੋ ਰਿਹਾ...ਨਿੱਚੇ ਇੱਕਲੇ ਮਾਨ ਸਾਬ੍ਹ ਵੀ ਕੀ ਕਰਨ...ਹੀਹੀਹੀਹੀ...?…? ਸ਼ਾਦੀ ਮੁਬਾਰਕ ?’। ਇਸ ਪੋਸਟ ‘ਤੇ ਪ੍ਰਸ਼ੰਸਕਾਂ ਵੀ ਕਮੈਂਟ ਕਰਕੇ ਜੋੜੀ ਨੂੰ ਵਧਾਈਆਂ ਦੇ ਰਹੇ ਹਨ। ਟਵਿੱਟਰ ਉੱਤੇ ਵੀ ਕਲਾਕਾਰ ਤੇ ਸਿਆਸੀ ਜਗਤ ਦੀਆਂ ਨਾਮੀ ਹਸਤੀਆਂ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਕੱਲ੍ਹ ਸੀ.ਐੱਮ ਹਾਊਸ ਵਿੱਚ ਹੋਵੇਗਾ। ਉਹ ਚੰਡੀਗੜ੍ਹ ਸੈਕਟਰ 8 ਦੇ ਗੁਰਦੁਆਰਾ ਸਾਹਿਬ ‘ਚ ਗੁਰੂ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲੈਣਗੇ। ਸੀ.ਐੱਮ ਹਾਊਸ ‘ਚ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਵਿਆਹ ਸਾਦੇ ਢੰਗ ਨਾਲ ਕੀਤਾ ਜਾਵੇਗਾ। ਜਿਸ ਕਰਕੇ ਖ਼ਾਸ ਮਹਿਮਾਨ ਹੀ ਇਸ ਵਿਆਹ ‘ਚ ਸ਼ਾਮਿਲ ਹੋਣਗੇ।