ਕਿਸਾਨਾਂ ਦੇ ਹੱਕ 'ਚ ਜੈਜ਼ੀ ਬੀ ਹੋਏ LIVE, ਆਖਿਆ-‘ਇਹ ਸਮਾਂ ਜਾਤਾਂ ਪਾਤਾਂ ਤੋਂ ਉਪਰ ਉੱਠ ਕੇ ਆਪਣੇ ਹੱਕ ਲੈਣ ਦਾ’
ਪੰਜਾਬੀ ਗਾਇਕ ਜੈਜ਼ੀ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਏਨੀਂ ਦਿਨੀਂ ਵਿਦੇਸ਼ ‘ਚ ਹਨ । ਪਰ ਉਹ ਪੰਜਾਬੀ ਹੋਣ ਦੇ ਨਾਤੇ ਲਗਾਤਾਰ ਕਿਸਾਨ ਦੇ ਹੱਕ ਲਈ ਪੋਸਟਾਂ ਪਾ ਕੇ ਸਪੋਰਟ ਕਰ ਰਹੇ ਨੇ । ਉਨ੍ਹਾਂ ਨੇ ਆਪਣੇ ਨਵੇਂ ਇੰਸਟਾਗ੍ਰਾਮ ਲਾਈਵ ‘ਚ ਕਿਹਾ ਹੈ ਕਿ ਇਹ ਉਹ ਸਮਾਂ ਹੈ ਜਦੋਂ ਭਾਰਤ ਦੇ ਸਾਰੇ ਲੋਕਾਂ ਨੂੰ ਇਕੱਠੇ ਹੋ ਕੇ ਸਰਕਾਰ ਦੇ ਖ਼ਿਲਾਫ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ । ਜਾਤਾਂ ਤੇ ਧਰਮਾਂ ਤੋਂ ਉਪਰ ਉੱਠ ਕੇ ਆਪਣੇ ਹੱਕ ਲੈਣੇ ਪੈਣਗੇ । ਇਸ ਲਾਈਵ ‘ਚ ਉਨ੍ਹਾਂ ਨੇ ਹੋਰ ਬਹੁਤ ਸਾਰੀਆਂ ਗੱਲਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ ।
ਦੱਸ ਦਈਏ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਕਲਾਕਾਰ ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹੋਏ ਨੇ । ਰੋਸ ਧਰਨਿਆਂ ‘ਚ ਪਹੁੰਚ ਕੇ ਸਰਕਾਰ ਤੇ ਦਬਾਅ ਪਾ ਰਹੇ ਨੇ ਕਿ ਖੇਤੀ ਬਿੱਲਾਂ ਨੂੰ ਵਾਪਿਸ ਲਿਆ ਜਾਵੇ ।
ਹਰਭਜਨ ਮਾਨ, ਬੱਬੂ ਮਾਨ, ਰਣਜੀਤ ਬਾਵਾ, ਆਰ ਨੇਤ, ਅੰਮ੍ਰਿਤ ਮਾਨ, ਸਿੱਧੂ ਮੂਸੇਵਾਲਾ ਤੇ ਕਈ ਹੋਰ ਕਲਾਕਾਰ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।