ਗਾਇਕ ਜੈਜ਼ੀ-ਬੀ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦਾ ਕੀਤਾ ਸਮਰਥਨ, ਕਿਸਾਨ ਜੱਥੇਬੰਦੀਆਂ ਨੂੰ ਕੀਤੀ ਖ਼ਾਸ ਅਪੀਲ

Reported by: PTC Punjabi Desk | Edited by: Rupinder Kaler  |  February 02nd 2021 01:42 PM |  Updated: February 02nd 2021 01:42 PM

ਗਾਇਕ ਜੈਜ਼ੀ-ਬੀ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦਾ ਕੀਤਾ ਸਮਰਥਨ, ਕਿਸਾਨ ਜੱਥੇਬੰਦੀਆਂ ਨੂੰ ਕੀਤੀ ਖ਼ਾਸ ਅਪੀਲ

26 ਜਨਵਰੀ ਦੀ ਘਟਨਾ ਤੋਂ ਬਾਅਦ ਦੀਪ ਸਿੱਧੂ ਤੇ ਲੱਖਾ ਸਿਧਾਣਾ ਲਗਾਤਾਰ ਚਰਚਾ ਵਿੱਚ ਹਨ । ਕੁਝ ਲੋਕਾਂ ਦਾ ਕਹਿਣਾ ਹੈ ਕਿ ਉਸ ਦਿਨ ਜੋ ਕੁਝ ਹੋਇਆ ਉਹ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਕਹਿਣ ਤੇ ਹੋਇਆ । ਦੀਪ ਸਿੱਧੂ ਨੂੰ ਹੀ ਲਾਲ ਕਿਲ੍ਹੇ ਤੇ ਕੇਸਰੀ ਤੇ ਕਿਸਾਨੀ ਝੰਡਾ ਚੜ੍ਹਾਉਣ ਲਈ ਦੋਸ਼ੀ ਮੰਨਿਆ ਜਾ ਰਿਹਾ ਹੈ। ਇਸ ਸਭ ਦੇ ਚਲਦੇ ਦੀਪ ਸਿੱਧੂ ਕਈ ਵਾਰ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ।

deep-sidhu

ਹੋਰ ਪੜ੍ਹੋ :

ਦਿੱਲੀ ਜਾਣ ਵਾਲੇ ਕਿਸਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਹੋ ਰਿਹਾ ਹੈ ਸਵਾਗਤ, ਨਿਮਰਤ ਖਹਿਰਾ ਨੇ ਸ਼ੇਅਰ ਕੀਤੀ ਵੀਡੀਓ

ਜੈਸਮੀਨ ਅਖਤਰ ਦਾ ਨਵਾਂ ਗੀਤ ‘ਕੁੜੀ ਮਰ ਜੂ’ ਸਰੋਤਿਆਂ ਨੂੰ ਆ ਰਿਹਾ ਪਸੰਦ

ਪੰਜਾਬੀ ਇੰਡਸਟਰੀ ਦੇ ਕੁਝ ਸਿਤਾਰੇ ਵੀ ਦੀਪ ਸਿੱਧੂ ਦੇ ਹੱਕ ਵਿੱਚ ਨਿੱਤਰੇ ਹਨ । ਇਸ ਸਭ ਦੇ ਚਲਦੇ ਗਾਇਕ ਜੈਜ਼ੀ ਬੀ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਦੀ ਗੱਲ ਕੀਤੀ ਹੈ। ਜੈਜ਼ੀ ਬੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਦੀਪ ਸਿੱਧੂ ਤੇ ਲੱਖਾ ਸਿਧਾਣਾ ਦਾ ਪੱਖ ਸੁਣਨਾ ਚਾਹੀਦਾ ਹੈ।

ਜੈਜ਼ੀ ਨੇ ਇੱਕ ਵੀਡੀਓ ਪੋਸਟ ਕਰਕੇ ਕਿਹਾ, "ਸਾਨੂੰ ਉਨ੍ਹਾਂ ਦਾ ਪੱਖ ਵੀ ਸੁਣਨਾ ਚਾਹੀਦਾ ਹੈ। ਉਨ੍ਹਾਂ ਨੇ ਸ਼ੁਰੂ ਤੋਂ ਕਿਸਾਨ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਇਆ ਹੈ। ਲੱਖਾ ਸਿਧਾਣਾ ਤਾਂ ਹੁਣ ਕਾਫੀ ਦੇਰ ਤੋਂ ਪੰਜਾਬੀਅਤ ਲਈ ਕੰਮ ਕਰ ਰਿਹਾ ਹੈ।"

 

View this post on Instagram

 

A post shared by Jazzy B (@jazzyb)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network