ਜੈਜ਼ੀ ਬੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਜੈਜ਼ੀ ਬੀ Jazzy B ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਏਨੀਂ ਦਿਨੀਂ ਉਹ ਕੈਨੇਡਾ ਤੋਂ ਪੰਜਾਬ ਆਏ ਹੋਏ ਨੇ। ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸੱਚਖੰਡ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ (Golden Temple) ‘ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਗਾਇਕ ਜੈਜ਼ੀ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਮੱਥਾ ਟੇਕਦੇ ਹੋਏ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਵਾਹਿਗੁਰੂ ਜੀ’ । ਇਸ ਪੋਸਟ ਉੱਤੇ ਪੰਜਾਬੀ ਕਲਾਕਾਰਾਂ ਤੋਂ ਲੈ ਕੇ ਫੈਨਜ਼ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਵੀ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।
image From Instagram
ਦੱਸ ਦਈਏ ਜੈਜ਼ੀ ਬੀ ਜਦੋਂ ਕਿਸਾਨੀ ਸੰਘਰਸ਼ ਚੱਲ ਰਿਹਾ ਸੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਸੀ। ਜਿਸ ਕਰਕੇ ਉਹ ਕੈਨੇਡਾ ‘ਚ ਵੀ ਕਿਸਾਨਾਂ ਦੇ ਸਮਰਥਨ ‘ਚ ਰੈਲੀਆਂ ਕਰਦੇ ਰਹੇ ਸਨ। ਕਿਸਾਨਾਂ ਦੇ ਹੱਕਾਂ ‘ਚ ਬੋਲਣ ਕਰਕੇ ਇੰਡੀਆ ‘ਚ ਭਾਰਤ ਸਰਕਾਰ ਵੱਲੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰਵਾ ਦਿੱਤਾ ਗਿਆ ਸੀ। ਜੇ ਗੱਲ ਕਰੀਏ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਉਹ ਬਾਲੀਵੁੱਡ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਚ ਕੰਮ ਕਰ ਚੁੱਕੇ ਹਨ।
View this post on Instagram