ਜੈਜ਼ੀ ਬੀ ਨੇ ਆਪਣੇ ਬੇਟੇ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਮੁਬਾਰਕਾਂ

Reported by: PTC Punjabi Desk | Edited by: Lajwinder kaur  |  May 20th 2021 11:26 AM |  Updated: May 20th 2021 11:27 AM

ਜੈਜ਼ੀ ਬੀ ਨੇ ਆਪਣੇ ਬੇਟੇ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਮੁਬਾਰਕਾਂ

ਪੰਜਾਬੀ ਮਿਊਜ਼ਿਕ ਜਗਤ ਦੇ ਸਟਾਈਲਿਸ਼ ਤੇ ਬਾਕਮਾਲ ਦੇ ਗਾਇਕ ਜੈਜ਼ੀ ਬੀ ਜੋ ਕਿ ਇੱਕ ਲੰਬੇ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ। ਜੈਜ਼ੀ ਬੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬਰਥਡੇਅ ਵਿਸ਼ ਕਰਦੇ ਹੋਏ ਕੁਝ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ।

punjabi singer jazzy b image source- instagram

ਹੋਰ ਪੜ੍ਹੋ : ਅੰਗਰੇਜ ਅਲੀ ਨੇ ਕਰਨ ਔਜਲਾ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ, ਦੋਵੇਂ ਗਾਇਕ ਗਾਉਂਦੇ ਹੋਏ ਨਜ਼ਰ ਆ ਰਹੇ ਨੇ- ‘ਸੁੱਖ ਨਾਲ ਮਿੱਤਰਾਂ ਦੇ ਯਾਰ ਬੜੇ’

jazzy b with son image source- instagram

ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਹੈਪੀ ਬਰਥਡੇਅ ਪੁੱਤਰ?❤️?? ਬਸ ਯਾਦ ਰੱਖੀਂ ਜੋ ਮੈਂ ਹਮੇਸ਼ਾ ਤੈਨੂੰ ਕਹਿੰਦਾ ਹਾਂ ਆਪਣੇ ਸੁਫ਼ਨਿਆਂ ਨੂੰ ਪੂਰਾ ਕਰੋ ਅਤੇ ਕਦੇ ਵੀ ਹਾਰ ਨਾ ਮੰਨੋ?? ਮਾਲਕ ਤੇਰੇ ਸਾਰੇ ਸੁਫ਼ਨੇ ਪੂਰੇ ਕਰੇ’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਜੈਜ਼ੀ ਬੀ ਦੇ ਬੇਟੇ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।

jazzy b with family image source- instagram

ਜੇ ਗੱਲ ਕਰੀਏ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ‘ਪੁਰਾਣੀ ਯਾਰੀ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਹ ਕਿਸਾਨੀ ਸੰਘਰਸ਼ ਨੂੰ ਪੂਰਾ ਸਮਰਥਨ ਦੇ ਰਹੇ ਨੇ। ਜਿਸ ਕਰਕੇ ਉਹ ਪਿੱਛੇ ਜਿਹੇ ਦਿੱਲੀ ਕਿਸਾਨੀ ਸੰਘਰਸ਼ ਚ ਆਪਣੀ ਹਾਜ਼ਰੀ ਲਗਵਾ ਕੇ ਗਏ ਸੀ। ਇਸ ਤੋਂ ਇਲਾਵਾ ਉਹ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਨੂੰ ਹੱਲਾਸ਼ੇਰੀ ਦੇ ਰਹੇ ਨੇ। ਕੈਨੇਡਾ ਚ ਕਿਸਾਨਾਂ ਦੇ ਸਮਰਥਨ ‘ਚ ਹੁੰਦੀਆਂ ਰੈਲੀਆਂ ‘ਚ ਵੀ ਜੈਜ਼ੀ ਬੀ ਵੱਧ ਚੜ੍ਹੇ ਕੇ ਹਿੱਸਾ ਲੈਂਦੇ ਨੇ। ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿੰਦੇ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network