ਭਾਵੁਕ ਹੋਏ ਗੈਰੀ ਸੰਧੂ, ‘ਜਿਗਰ ਦਾ ਟੋਟਾ’ ਗੀਤ ਰਾਹੀਂ ਸਿੱਧੂ ਮੂਸੇਵਾਲਾ ਤੇ ਸੰਦੀਪ ਨੰਗਲ ਅੰਬੀਆ ਲਈ ਛਲਕਿਆ ਦਰਦ
ਪੰਜਾਬੀ ਗਾਇਕ ਗੈਰੀ ਸੰਧੂ ਜੋ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਾਫੀ ਦੁਖੀ ਸਨ। ਉਨ੍ਹਾਂ ਨੇ ਆਪਣੇ ਇਸ ਦੁੱਖ ਨੂੰ ਕਈ ਵਾਰ ਆਪਣੀ ਪੋਸਟਾਂ ਦੇ ਰਾਹੀਂ ਵੀ ਬਿਆਨ ਕੀਤਾ। ਉਨ੍ਹਾਂ ਨੇ ਆਪਣੀ ਇੱਕ ਪੋਸਟ ਰਾਹੀਂ ਦੱਸਿਆ ਸੀ ਕਿ ‘ਸਿੱਧੂ ਮੂਸੇਵਾਲਾ ਦੇ ਜਾਣ ਪਿੱਛੋਂ ਬਹੁਤ ਕੁਝ ਸਿੱਖ ਲਿਆ’। ਹੁਣ ਉਹ ਆਪਣਾ ਇੱਕ ਨਵਾਂ ਆਡੀਓ ਟਰੈਕ ਲੈ ਕੇ ਆਏ ਨੇ ਜਿਸ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਸ਼ਰਧਾਂਜਲੀ ਦਿੱਤੀ ਹੈ। ਉਹ ਜਿਗਰ ਦਾ ਟੋਟਾ ਨਾਮ ਦਾ ਗੀਤ ਲੈ ਕੇ ਆਏ ਨੇ।
ਹੋਰ ਪੜ੍ਹੋ : Father’s Day ਮੌਕੇ ‘ਤੇ ਦਰਸ਼ਨ ਔਲਖ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਭਾਵੁਕ ਵੀਡੀਓ ਕੀਤਾ ਸਾਂਝਾ
ਇਸ ਗੀਤ ਸੁਣ ਕੇ ਦਰਸ਼ਕਾਂ ਵੀ ਭਾਵੁਕ ਹੋ ਰਹੇ ਹਨ। ਉਹ ਜਿਗਰ ਦਾ ਟੋਟਾ ਰਾਹੀਂ ਬਿਨਾਂ ਕੀਤਾ ਹੈ ਛੋਟੀ ਉਮਰ ਚ ਮਾਪਿਆਂ ਵੱਲੋਂ ਆਪਣੇ ਪੁੱਤ ਨੂੰ ਤੋਰਨਾ, ਛੋਟੇ ਬੱਚੇ ਆਪਣੇ ਬਾਪੂ ਨੂੰ ਲੱਭਦੇ ਨੇ, ਉਨ੍ਹਾਂ ਨੇ ਗੀਤ ‘ਚ ਆਪਣੇ ਮਰਹੂਮ ਮਾਤਾ-ਪਿਤਾ ਨੂੰ ਵੀ ਯਾਦ ਕੀਤਾ ਹੈ। ਇਸ ਗੀਤ ਦੀ ਗਾਇਕੀ ਤੇ ਬੋਲ ਖੁਦ ਗੈਰੀ ਸੰਧੂ ਨੇ ਹੀ ਲਿਖੇ ਨੇ ਤੇ ਮਿਊਜ਼ਿਕ Habib Kaler ਨੇ ਦਿੱਤਾ ਹੈ। ਦਰਸ਼ਕਾਂ ਦੇ ਦਿਲਾਂ ਨੂੰ ਛੂੰਹਦੇ ਇਹ ਗੀਤ ਯੂਟਿਊਬ ਉੱਤੇ ਟਰੈਂਡਿੰਗ ਚ ਚੱਲ ਰਿਹਾ ਹੈ।
ਦੱਸ ਦਈਏ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਜਵਾਹਰਕੇ ਪਿੰਡ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬੀ ਮਿਊਜ਼ਿਕ ਜਗਤ 'ਚ ਸੋਗ ਦੀ ਲਹਿਰ ਹੈ। ਪੰਜਾਬੀ ਕਲਾਕਾਰਾਂ ਤੋਂ ਲੈ ਕੇ ਇੰਟਰਨੈਸ਼ਨਲ ਕਲਾਕਾਰਾਂ ਤੱਕ ਨੇ ਸਿੱਧੂ ਮੂਸੇਵਾਲਾ ਦੀ ਮੌਤ ਉੱਤੇ ਦੁੱਖ ਜਤਾਇਆ ਸੀ।
ਦੱਸ ਦਈਏ ਇਸ ਸਾਲ ਮਾਰਚ ਮਹੀਨੇ ‘ਚ ਹੀ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ‘ਚ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਬੱਡੀ ਦੇ ਇਸ ਖਿਡਾਰੀ ਦੀ ਮੌਤ ਨੇ ਵੀ ਸਭ ਨੂੰ ਹੈਰਾਨ ਕਰ ਦਿੱਤਾ ਸੀ।