ਜੋਬਨਪ੍ਰੀਤ ਸਿੰਘ ਨੇ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਦੀ ਖ਼ਾਸ ਤਸਵੀਰ ਕੀਤੀ ਸਾਂਝੀ

Reported by: PTC Punjabi Desk | Edited by: Lajwinder kaur  |  October 16th 2019 05:44 PM |  Updated: October 16th 2019 05:44 PM

ਜੋਬਨਪ੍ਰੀਤ ਸਿੰਘ ਨੇ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਦੀ ਖ਼ਾਸ ਤਸਵੀਰ ਕੀਤੀ ਸਾਂਝੀ

‘ਸਾਕ’ ਫ਼ਿਲਮ ਨਾਲ ਪੰਜਾਬੀ ਫ਼ਿਲਮੀ ਜਗਤ ‘ਚ ਕਦਮ ਰੱਖਣ ਵਾਲੇ ਅਦਾਕਾਰ ਜੋਬਨਪ੍ਰੀਤ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਫ਼ਿਲਮ ਦੀ ਸਫਲਤਾ ਤੋਂ ਬਾਅਦ ਉਹ ਵਿਦੇਸ਼ ਚ ਛੁੱਟੀਆਂ ਦਾ ਅਨੰਦ ਮਾਣ ਰਹੇ ਨੇ। ਉਹ ਅਕਸਰ ਹੀ ਇੰਸਟਾਗ੍ਰਾਮ ਉੱਤੇ ਤਸਵੀਰ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਬਹੁਤ ਹੀ ਖ਼ਾਸ ਤਸਵੀਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ ਤੇ ਨਾਲ ਕੈਪਸ਼ਨ ‘ਚ ਉਨ੍ਹਾਂ ਨੇ ਲਿਖਿਆ ਹੈ, ‘ਬਹੁਤ ਹੀ ਮਹਾਨ ਤੇ ਲੈਜੇਂਡ ਗਾਇਕ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ’

 

View this post on Instagram

 

The Greatest & Legend #nusratfatehalikhansahab ?? ? with Handsome Hunk @jayminhas ?#fathersaab #mother

A post shared by JOBANPREET SINGH (@jobanpreet.singh) on

ਹੋਰ ਵੇਖੋ:ਪਿਆਰ ਦੇ ਰੰਗਾਂ ਨਾਲ ਭਰਿਆ ਮੈਂਡੀ ਤੱਖਰ ਤੇ ਜੋਬਨਪ੍ਰੀਤ ਸਿੰਘ ਦੀ ਫ਼ਿਲਮ ‘ਸਾਕ’ ਦਾ ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

ਇਸ ਤਸਵੀਰ ‘ਚ ਜੋਬਨਪ੍ਰੀਤ ਸਿੰਘ ਦੇ ਮਾਤਾ-ਪਿਤਾ ਵੀ ਨਜ਼ਰ ਆ ਰਹੇ ਹਨ। ਇਹ ਤਸਵੀਰ ਬਹੁਤ ਹੀ ਖ਼ਾਸ ਹੈ ਕਿਉਂਕਿ ਬਹੁਤ ਹੀ ਖੁਸ਼ਕਿਸਮਤ ਲੋਕ ਨੇ ਜਿਨ੍ਹਾਂ ਨੂੰ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਨੂੰ ਮਿਲਣ ਦਾ ਮੌਕਾ ਮਿਲਿਆ ਸੀ। ਉਹ ਅਜਿਹੇ ਗਾਇਕ ਨੇ ਜਿਨ੍ਹਾਂ ਨੂੰ ਦੋਵਾਂ ਦੇਸ਼ਾਂ ‘ਚ ਬਹੁਤ ਆਦਰ-ਸਤਿਕਾਰ ਤੇ ਪਿਆਰ ਨਾਲ ਯਾਦ ਕੀਤਾ ਜਾਂਦਾ ਹੈ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network