ਜੌਰਡਨ ਸੰਧੂ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

Reported by: PTC Punjabi Desk | Edited by: Shaminder  |  May 11th 2022 12:02 PM |  Updated: May 11th 2022 12:04 PM

ਜੌਰਡਨ ਸੰਧੂ ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਜੌਰਡਨ ਸੰਧੂ (Jordan Sandhu ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਦੋਸਤਾਂ ਦੇ ਨਾਲ ਮੌਜ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ (Kulwinder Billa) ਦੇ ਨਾਲ-ਨਾਲ ਬੰਟੀ ਬੈਂਸ ਵੀ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਾਰੇ ਦੋਸਤ ਰਲ ਕੇ ਖੂਬ ਮਸਤੀ ਕਰ ਰਹੇ ਹਨ ।

Bunty Bains , image From instagram

ਹੋਰ ਪੜ੍ਹੋ : ਜੌਰਡਨ ਸੰਧੂ ਨੇ ਪਤਨੀ ਨਾਲ ਹਨੀਮੂਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਬਹੁਤ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਨ੍ਹਾਂ ਤਿੰਨਾਂ ਦੀ ਤਿਕੜੀ ਨੂੰ ਵੇਖ ਕੇ ਲੱਗਦਾ ਹੈ ਕਿ ਜਲਦ ਹੀ ਤਿੰਨੋਂ ਜਣੇ ਕੁਝ ਨਵਾਂ ਕਰਨ ਜਾ ਰਹੇ ਹਨ । ਜੌਰਡਨ ਸੰਧੂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਦਾ ਜਲਵਾ ਵੀ ਵਿਖਾ ਚੁੱਕੇ ਹਨ ।

Jordan sandhu, image From instagram

ਹੋਰ ਪੜ੍ਹੋ :  ਜੌਰਡਨ ਸੰਧੂ ਦਾ ਨਵਾਂ ਗੀਤ ‘ਸ਼ਹਿਰ ਵਿੱਚੋਂ ਗੇੜਾ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ । ਇਸ ਤੋਂ ਇਲਾਵਾ ਕੁਲਵਿੰਦਰ ਬਿੱਲਾ ਨੇ ਵੀ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।

jordan sandhu And Kulwinder Billa ,-min

ਜਿਸ ਤੋਂ ਬਾਅਦ ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਆਪਣੇ ਪ੍ਰੋਡਕਸ਼ਨ ਹਾਊਸ ‘ਚ ਫ਼ਿਲਮਾਂ ਬਣਾਉਂਦੇ ਨਜ਼ਰ ਆਉਣਗੇ । ਜਿਸ ਦੀ ਸ਼ੁਰੂਆਤ ਉਨ੍ਹਾਂ ਦੇ ਵੱਲੋਂ ਕਰ ਦਿੱਤੀ ਗਈ ਹੈ । ਬੰਟੀ ਬੈਂਸ ਵੀ ਬਿਹਤਰੀਨ ਗੀਤਕਾਰ ਹਨ ਅਤੇ ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ।

 

View this post on Instagram

 

A post shared by Jordan Sandhu (@jordansandhu)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network