ਜੌਰਡਨ ਸੰਧੂ ਪਹਾੜੀ ਵਾਦੀਆਂ ‘ਚ ਪਤਨੀ ਦੇ ਨਾਲ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਜੌਰਡਨ ਸੰਧੂ (Jordan Sandhu ) ਜਿਨ੍ਹਾਂ ਨੇ ਇਸੇ ਸਾਲ ਫਰਵਰੀ ਮਹੀਨੇ ‘ਚ ਵਿਆਹ ਕਰਵਾਇਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ । ਇਹ ਤਸਵੀਰ ਕਿਸੇ ਹਿੱਲ ਸਟੇਸ਼ਨ ਦੀ ਲੱਗ ਰਹੀ ਹੈ । ਜਿੱਥੇ ਗਾਇਕ ਘੁੰਮਣ ਗਏ ਹੋਏ ਸਨ । ਸੋਸ਼ਲ ਮੀਡੀਆ ‘ਤੇ ਜੌਰਡਨ ਦੀ ਇਹ ਤਸਵੀਰ ਖੂਬ ਪਸੰਦ ਕੀਤੀ ਜਾ ਰਹੀ ਹੈ ।
Image Source : Instagram
ਜੌਰਡਨ ਸੰਧੂ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਆਪਣੀਆਂ ਨਿੱਜੀ ਤਸਵੀਰਾਂ ਸਾਂਝੀਆਂ ਕਰਦੇ ਹੋਣ । ਜੌਰਡਨ ਸੰਧੂ ਨੇ ਆਪਣੇ ਵਿਆਹ ਤੋਂ ਬਾਅਦ ਕੁਝ ਕੁ ਤਸਵੀਰਾਂ ਹੀ ਸ਼ੇਅਰ ਕੀਤੀਆਂ ਹਨ । ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਤਸਵੀਰ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਸਰਗੁਨ ਮਹਿਤਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਕਿਵੇਂ ਹੋਈ ਸੀ ਫ਼ਿਲਮਾਂ ‘ਚ ਐਂਟਰੀ
ਜੌਰਡਨ ਸੰਧੂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਹਿੱਟ ਗੀਤਾਂ ‘ਚ ‘ਬਰਥਡੇ’, ‘ਡਿਫੈਂਡ’, ‘ਤੀਜੇ ਵੀਕ’, ‘ਦੋ ਵਾਰੀ ਜੱਟ’, ‘ਜੱਟ ਨਾਲ ਯਾਰੀ’ ਸਣੇ ਕਈ ਗੀਤ ਸ਼ਾਮਿਲ ਹਨ । ਜੌਰਡਨ ਸੰਧੂ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ।
ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਜਿਸ ‘ਚ ‘ਖਤਰੇ ਦਾ ਘੁੱਗੂ’, ‘ਗਿੱਦੜਸਿੰਗੀ’, ‘ਕਾਕੇ ਦਾ ਵਿਆਹ’ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ । ਜਲਦ ਹੀ ਉਹ ਨਵੇਂ ਗੀਤ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।
View this post on Instagram