ਅਮਰਿੰਦਰ ਗਿੱਲ ਦੇ ਪ੍ਰਸ਼ੰਸਕ ਹੋਏ ਖੁਸ਼, ‘ਜੁਦਾ-3’ ਦਾ ਪਹਿਲਾ ਗੀਤ ‘ਚੱਲ ਜਿੰਦੀਏ’ ਹੋਇਆ ਰਿਲੀਜ਼,ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  August 31st 2021 01:54 PM |  Updated: August 31st 2021 01:54 PM

ਅਮਰਿੰਦਰ ਗਿੱਲ ਦੇ ਪ੍ਰਸ਼ੰਸਕ ਹੋਏ ਖੁਸ਼, ‘ਜੁਦਾ-3’ ਦਾ ਪਹਿਲਾ ਗੀਤ ‘ਚੱਲ ਜਿੰਦੀਏ’ ਹੋਇਆ ਰਿਲੀਜ਼,ਦੇਖੋ ਵੀਡੀਓ

ਗਾਇਕ ਅਮਰਿੰਦਰ ਗਿੱਲ (Amrinder Gill) ਆਪਣੀ ਮੋਸਟ ਅਵੇਟਡ ਮਿਊਜ਼ਿਕ ਐਲਬਮ ‘Judaa 3’ ਦਾ Part 1 ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ਦਰਸ਼ਕ ਉਨ੍ਹਾਂ ਦੇ ਪਹਿਲੇ ਗੀਤ ਦੀ ਬਹੁਤ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸੀ। ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਗਈਆਂ ਨੇ, ਤੇ ਜੁਦਾ-3 ਦਾ ਪਹਿਲਾ ਗੀਤ ‘ਚੱਲ ਜਿੰਦੀਏ’ (Chal Jindiye)ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ।

ਹੋਰ ਪੜ੍ਹੋ : ‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, ਦੋਸਤੀ ਦੀ ਅਹਿਮੀਅਤ ਨੂੰ ਪੇਸ਼ ਕਰਦਾ ਟ੍ਰੇਲਰ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

chal jindiye song out image source-youtube

ਕਿਸਾਨ ਏਕਤਾ ਜਿੰਦਾਬਾਦ ਦੇ ਨਾਅਰੇ ਦੇ ਨਾਲ ਇਸ ਗੀਤ ਨੂੰ ਯੂਟਿਊਬ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਬੀਰ ਸਿੰਘ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਡਾਕਟਰ ਜ਼ਿਊਸ ਨੇ ਦਿੱਤਾ ਹੈ। ਬਲਜੀਤ ਸਿੰਘ ਦਿਓ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਗੀਤ ਦੇ ਰਾਹੀਂ ਜ਼ਿੰਦਗੀ ਬਾਰੇ ਬਹੁਤ ਹੀ ਖ਼ੂਬਸੂਰਤ ਸੁਨੇਹਾ ਦਿੱਤਾ ਗਿਆ ਹੈ । ਇਹ ਗੀਤ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਆਪਣੀ ਰਾਏ ਕਮੈਂਟ ਕਰਕੇ ਦੇ ਸਕਦੇ ਹੋ।

inside image of amrinder gill image source-youtube

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਪਿਆਰੀ ਜਿਹੀ ਪੋਸਟ ਪਾ ਕੇ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਤੇ ਕਲਾਕਾਰ ਵੀ ਕਰ ਰਹੇ ਨੇ ਵਿਸ਼

ਦੱਸ ਦਈਏ ਉਨ੍ਹਾਂ ਨੇ ‘ਜੁਦਾ-3’ ਦੇ ਨਵੇਂ ਪੋਸਟਰ ਨਾਲ ਆਪਣੀ ਗੀਤਾਂ ਦੇ ਨਾਂਅ ਦੀ ਲਿਸਟ ਵੀ ਜਾਰੀ ਕੀਤੀ ਹੈ। ਪ੍ਰਸ਼ੰਸਕਾਂ ਤੋਂ ਲੈ ਕੇ ਕਲਾਕਾਰ ਵੀ ਕਮੈਂਟ ਕਰਕੇ ਆਪਣੀ ਉਤਸੁਕਤਾ ਬਿਆਨ ਕਰ ਰਹੇ ਨੇ। ਅਮਰਿੰਦਰ ਗਿੱਲ ਏਨੀਂ ਦਿਨੀਂ ਆਪਣੀ ਫ਼ਿਲਮ ‘ਚੱਲ ਮੇਰਾ ਪੁੱਤ 2’ (Chal Mera Putt 2) ਲੈ ਕੇ ਕਾਫੀ ਸੁਰਖੀਆਂ ਚ ਬਣੇ ਹੋਏ ਨੇ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

 

View this post on Instagram

 

A post shared by Amrinder Gill (@amrindergill)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network