ਕਾਲਾ ਸ਼ਾਹ ਕਾਲਾ ਦੇ ਪਹਿਲੇ ਗਾਣੇ 'ਚ ਵੱਜੀਆਂ ਬਿੰਨੂ ਢਿੱਲੋਂ ਦੇ ਵਿਆਹ ਦੀਆਂ ਪੀਪਣੀਆਂ, ਦੇਖੋ ਵੀਡੀਓ
ਕਾਲਾ ਸ਼ਾਹ ਕਾਲਾ ਦੇ ਪਹਿਲੇ ਗਾਣੇ 'ਚ ਵੱਜੀਆਂ ਬਿੰਨੂ ਢਿੱਲੋਂ ਦੇ ਵਿਆਹ ਦੀਆਂ ਪੀਪਣੀਆਂ, ਦੇਖੋ ਵੀਡੀਓ : ਬਿੰਨੂ ਢਿੱਲੋਂ, ਜੌਰਡਨ ਸੰਧੂ ਅਤੇ ਸਰਗੁਣ ਮਹਿਤਾ ਸਟਾਰਰ ਫਿਲਮ ਕਾਲਾ ਸ਼ਾਹ ਕਲਾ ਦਾ ਪਹਿਲਾ ਗਾਣਾ 'ਵਿਆਹ ਤੇ ਪੀਪਣੀਆਂ' ਰਿਲੀਜ਼ ਹੋ ਚੁੱਕਿਆ ਹੈ। ਗਾਣੇ 'ਚ ਬਿੰਨੂ ਢਿੱਲੋਂ ਜਿਹੜੇ ਰੰਗ ਦੇ ਪੱਕੇ ਦਿਖਾਏ ਗਏ ਹਨ ਆਪਣੇ ਵਿਆਹ ਦੀਆਂ ਖੁਸ਼ੀਆਂ ਮਨਾਉਂਦੇ ਨਜ਼ਰ ਆ ਰਹੇ ਹਨ। ਕਰਮਜੀਤ ਅਨਮੋਲ ਅਤੇ ਹਰਬੀ ਸੰਘਾ ਜਿਹੜੇ ਫਿਲਮ 'ਚ ਅਹਿਮ ਕਿਰਦਾਰ ਨਿਭਾ ਰਹੇ ਹਨ ਉਹ ਵੀ ਵਿਆਹ ਦੀਆਂ ਖੁਸ਼ੀਆਂ 'ਚ ਪੀਪਣੀਆਂ ਵਜਾਉਂਦੇ ਨਜ਼ਰ ਆ ਰਹੇ ਹਨ।
ਇਸ ਗਾਣੇ ਨੂੰ ਆਵਾਜ਼ ਦਿੱਤੀ ਹੈ ਪੰਜਾਬੀਆਂ ਦੇ ਹਰਮਨ ਪਿਆਰੇ ਗਾਇਕ ਰਣਜੀਤ ਬਾਵਾ, ਜੱਗੀ ਸਿੰਘ ਅਤੇ ਚਰਨਜੀਤ ਚੰਨੀ ਨੇ। ਗਾਣੇ ਦਾ ਮਿਊਜ਼ਿਕ ਜੱਗੀ ਸਿੰਘ ਵੱਲੋਂ ਦਿੱਤਾ ਗਿਆ ਹੈ ਜਦੋਂ ਕਿ ਇਸ ਗੀਤ ਦੇ ਬੋਲ ਜੋਗੀ ਰਾਏਕੋਟੀ ਨੇ ਲਿਖੇ ਹਨ। ਕੁਝ ਦਿਨ ਪਹਿਲਾਂ ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਪ੍ਰਸ਼ੰਸ਼ਕਾਂ ਵੱਲੋਂ ਚੰਗਾ ਰਿਸਪਾਂਸ ਮਿਲ ਰਿਹਾ ਹੈ।
ਹੋਰ ਵੇਖੋ : ਹਰਬੀ ਸੰਘਾ ਨੇ ਗਾਇਕੀ ਵਾਲੇ ਕੱਢੇ ਵੱਟ, ਦੇਖੋ ਵੀਡੀਓ
Kala Shah Kala firs song
ਫਿਲਮ ਕਾਲਾ ਸ਼ਾਹ ਕਾਲਾ ‘ਚ ਬਿੰਨੂ ਢਿੱਲੋਂ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਨਿਰਮਲ ਰਿਸ਼ੀ , ਹਰਬੀ ਸੰਗਾ , ਕਰਮਜੀਤ ਅਨਮੋਲ, ਗੁਰਮੀਤ ਸੱਜਣ, ਅਤੇ ਅਨੀਤਾ ਦੇਵਗਨ ਵੀ ਅਹਿਮ ਰੋਲ ਨਿਭਾਉਂਦੇ ਨਜ਼ਰ ਆ ਰਹੇ ਹਨ।ਫਿਲਮ ਕਾਲਾ ਸ਼ਾਹ ਕਾਲਾ ਨੂੰ ਲਿਖਿਆ ਅਤੇ ਡਾਇਰੈਕਟ ਅਮਰਜੀਤ ਸਿੰਘ ਵੱਲੋਂ ਕੀਤਾ ਗਿਆ ਹੈ।ਫਿਲਮ ਹਾਸੇ ਨਾਲ ਭਰਪੂਰ ਹੈ ਉੱਥੇ ਹੀ ਇਮੋਸ਼ਨਲ ਡਰਾਮਾ ਵੀ ਪੂਰਾ ਦੇਖਣ ਨੂੰ ਮਿਲੇਗਾ। ਇਹ ਫਿਲਮ 14 ਫਰਵਰੀ ਨੂੰ ਵੱਡੇ ਪਰਦੇ ‘ਤੇ ਦੇਖਣ ਨੂੰ ਮਿਲੇਗੀ। ਦੇਖਣਾ ਹੋਵੇਗਾ ਜਿਸ ਤਰਾਂ ਫਿਲਮ ਦੇ ਟਰੇਲਰ ਨੂੰ ਪਿਆਰ ਮਿਲ ਰਿਹਾ ਹੈ ਕੀ ਉਸੇ ਤਰਾਂ ਫਿਲਮ ਨੂੰ ਵੀ ਮਿਲੇਗਾ।