ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਫ਼ਿਲਮ ਦਾ ਨਵਾਂ ਗੀਤ ‘ਨਾਚ’ ਰਿਲੀਜ਼, ਸਰੋਤਿਆਂ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  January 23rd 2023 05:35 PM |  Updated: January 23rd 2023 05:35 PM

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ ਫ਼ਿਲਮ ਦਾ ਨਵਾਂ ਗੀਤ ‘ਨਾਚ’ ਰਿਲੀਜ਼, ਸਰੋਤਿਆਂ ਆ ਰਿਹਾ ਪਸੰਦ

ਸਤਿੰਦਰ ਸਰਤਾਜ (Satinder Sartaaj) ਆਪਣੀ ਗਾਇਕੀ ਦੇ ਨਾਲ ਅਕਸਰ ਸਰੋਤਿਆਂ ਦਾ ਦਿਲ ਜਿੱਤਦੇ ਨਜ਼ਰ ਆਉਂਦੇ ਹਨ ।ਉਹ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕਲੀ ਜੋਟਾ’  (Kali jota) ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਅੱਜ ਉਨ੍ਹਾਂ ਦੀ ਫ਼ਿਲਮ ‘ਕਲੀ ਜੋਟਾ’ ਦਾ ਨਵਾਂ ਗੀਤ ‘ਨਾਚ’ ਰਿਲੀਜ਼ ਹੋ ਚੁੱਕਿਆ ਹੈ ।

Satinder Sartaaj ,, Image Source : Youtube

ਹੋਰ ਪੜ੍ਹੋ : ਫਿੱਟਨੈਸ ਮਾਡਲ ਸੁੱਖ ਜੌਹਲ ਆਪਣੀ ਨਾਨੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੇਖੋ ਵੀਡੀਓ

ਜਿਸ ‘ਚ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ ।ਇਸ ਗੀਤ ਦੇ ਬੋਲ ਸਤਿੰਦਰ ਸਰਤਾਜ ਨੇ ਖੁਦ ਲਿਖੇ ਹਨ ਅਤੇ ਫੀਮੇਲ ਗਾਇਕਾ ਦੇ ਤੌਰ ‘ਤੇ ਸੁਨਿਧੀ ਚੌਹਾਨ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ ਅਤੇ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਬੀਟ ਮਨਿਸਟਰ ਨੇ।

Satinder Sartaaj image source : Youtube

ਹੋਰ ਪੜ੍ਹੋ : ਹਰਭਜਨ ਮਾਨ ਸ਼ੋਅ ਤੋਂ ਵਾਪਸ ਆਉਂਦੇ ਹੋਏ ਅਮਰੂਦਾਂ ਦੇ ਬਾਗ ‘ਚ ਪਹੁੰਚੇ, ਮਿਹਨਤੀ ਵੀਰ ਅਤੇ ਭੈਣਾਂ ਦੇ ਨਾਲ ਬਿਤਾਇਆ ਸਮਾਂ

ਇਹ ਗੀਤ ਨੀਰੂ ਬਾਜਵਾ ਸਤਿੰਦਰ ਸਰਤਾਜ ‘ਤੇ ਫ਼ਿਲਮਾਇਆ ਗਿਆ ਹੈ।ਇਸ ਗੀਤ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਤਿੰਦਰ ਸਰਤਾਜ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।

Satinder Sartaaj,,, image Source : Youtube

ਇਸ ਦੇ ਨਾਲ ਹੀ ਨੀਰੂ ਬਾਜਵਾ ਵੀ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਅਦਾਕਾਰਾ ਹਨ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ । ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ । ਅੱਜ ਨੀਰੂ ਬਾਜਵਾ ਆਪਣੀਆਂ ਛੋਟੀਆਂ ਜੁੜਵਾ ਬੇਟੀਆਂ ਦਾ ਜਨਮ ਦਿਨ ਮਨਾ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network