ਕੰਵਰ ਗਰੇਵਾਲ ਤੇ ਹਰਫ ਚੀਮਾ ਨੇ ਸਾਥੀਆਂ ਦੇ ਨਾਲ ਮਿਲਕੇ ਲੋਕਾਂ ਨੂੰ ਕੀਤਾ ਜਾਗਰੂਕ, ਅਡਾਨੀ ਨੂੰ ਮਾਤ ਦੇਣ ਲਈ ਇਨ੍ਹਾਂ ਚੀਜ਼ਾਂ ਨੂੰ ਕਹੋ ‘ਨਾਂਹ’
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ ਚੀਮਾ ਕਿਸਾਨ ਵੀਰਾਂ ਦੇ ਨਾਲ ਪਹਿਲੇ ਦਿਨ ਤੋਂ ਹੀ ਨਾਲ ਜੁੜੇ ਹੋਏ ਨੇ । ਇਸ ਸੰਘਰਸ਼ ਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਨੇ ।
ਹੋਰ ਪੜ੍ਹੋ : ਪ੍ਰੀਤ ਹਰਪਾਲ ਹਾਜ਼ਿਰ ਹੋਏ ਆਪਣੇ ਨਵੇਂ ਕਿਸਾਨੀ ਗੀਤ ‘PUNJAB VS DELHI’ ਦੇ ਨਾਲ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ
ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਉਹ ਗਾਇਕ ਕੰਵਰ ਗਰੇਵਾਲ ਤੇ ਆਪਣੇ ਕੁਝ ਹੋਰ ਸਾਥੀਆਂ ਦੇ ਨਾਲ ਦਿਖਾਈ ਦੇ ਰਹੇ ਨੇ । ਇਸ ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਅਡਾਨੀ ਦੀਆਂ ਚੀਜ਼ਾਂ ਦਾ ਬਾਈਕਾਟ ਕਿਵੇਂ ਕੀਤਾ ਜਾਵੇ ਉਸ ਬਾਰੇ ਦੱਸਿਆ ਹੈ ।
ਦੱਸ ਦਈਏ ਇਸ ਕੜਾਕੇ ਦੀ ਠੰਡ ‘ਚ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ । ਅੱਜ ਇਹ ਪ੍ਰਦਰਸ਼ਨ ਆਪਣੇ 21ਵੇਂ ਦਿਨ ਚ ਪਹੁੰਚ ਗਿਆ ਹੈ । ਕਿਸਾਨਾਂ ਨੂੰ ਪੂਰੇ ਦੇਸ਼ ਦੇ ਨਾਲ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ । ਪਰ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਨਹੀਂ ਕਰ ਰਹੀ ਹੈ ।
View this post on Instagram