ਕਾਮੇਡੀਅਨ ਕਪਿਲ ਸ਼ਰਮਾ ਜਲਦ ਲੈਕੇ ਪੇਸ਼ ਹੋਣਗੇ ਆਪਣੀ ਅਗਲੀ ਫ਼ਿਲਮ, ਵੇਖੋ ਇਹ ਝਲਕ

Reported by: PTC Punjabi Desk | Edited by: Rajan Sharma  |  August 20th 2018 01:39 PM |  Updated: August 20th 2018 01:39 PM

ਕਾਮੇਡੀਅਨ ਕਪਿਲ ਸ਼ਰਮਾ ਜਲਦ ਲੈਕੇ ਪੇਸ਼ ਹੋਣਗੇ ਆਪਣੀ ਅਗਲੀ ਫ਼ਿਲਮ, ਵੇਖੋ ਇਹ ਝਲਕ

ਕਾਮੇਡੀਅਨ ਕਿੰਗ ਅਤੇ ਅਭਿਨੇਤਾ  ਕਪਿਲ ਸ਼ਰਮਾ kapil sharma ਨੂੰ ਤਾਂ ਅੱਜ ਕੱਲ ਹਰ ਕੋਈ ਹੀ ਜਾਣਦਾ ਹੈ ਅਤੇ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਲੋਕਾਂ 'ਚ ਇੱਕ ਵੱਖਰੀ ਪਹਿਚਾਣ ਬਣਾਈ ਹੋਈ ਹੈ| ਹਾਲ ਵਿੱਚ ਹੀ ਕਪਿਲ ਸ਼ਰਮਾ ਨੇ ਆਪਣੇ ਫੈਨਸ ਨੂੰ ਇੱਕ ਬਹੁਤ ਹੀ ਵੱਡੀ ਖੁਸ਼ ਖ਼ਬਰੀ ਦਿੱਤੀ ਹੈ, ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਦੱਸਿਆ ਕਿ ਬਹੁਤ ਜਲਦੀ ਉਨ੍ਹਾਂ ਦੇ ਪ੍ਰੋਡਕਸ਼ਨ ਹਾਊਸ K9 ਫਿਲਮਜ਼ ਦੇ ਬੈਨਰ ਹੇਠ ਬਣਨ ਜਾ ਰਹੀ ਫ਼ਿਲਮ ” ਸੰਨ ਆਫ ਮਨਜੀਤ ਸਿੰਘ ”punjabi movie ਦੇ ਜ਼ਰੀਏ ਇੱਕ ਵਾਰ ਫਿਰ ਤੋਂ ਉਹ ਮਨੋਰੰਜਨ ਦੀ ਦੁਨੀਆਂ ਵਿੱਚ ਵਾਪਸੀ ਕਰਨ ਜਾ ਰਹੇ ਹਨ ਅਤੇ ਨਾਲ ਹੀ ਇਹਨਾਂ ਇਹ ਵੀ ਦੱਸਿਆ ਕਿ ਜਲਦੀ ਹੀ ਇਸ ਫ਼ਿਲਮ ਦਾ ਫਰਸਟ ਲੁੱਕ ਵੀ ਰਿਲੀਜ ਕੀਤਾ ਜਾਵੇਗਾ |

https://www.instagram.com/p/BmnnNzmhQkL/?taken-by=kapilsharma

ਤੁਹਾਨੂੰ ਦੱਸ ਦਈਏ ਕਿ ਇਹ ਫ਼ਿਲਮ 12 ਅਕਤੂਬਰ ਨੂੰ ਰਿਲੀਜ ਹੋਵੇਗੀ | ਜੇਕਰ ਆਪਾਂ ਇਸ ਫਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ” ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਜਪਜੀ ਖਹਿਰਾ, ਦਮਨਪ੍ਰੀਤ ਸਿੰਘ, ਤਾਨਿਆ, ਮਲਕੀਤ ਰੌਨੀ ਅਤੇ ਹਾਰਬੀ ਸੰਘਾ ਵਰਗੇ ਕਲਾਕਾਰ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ | ਕਪਿਲ ਸ਼ਰਮਾ, ਸੁਮਿਤ ਸਿੰਘ ਤੇ ਗੁਰਪ੍ਰੀਤ ਘੁੱਗੀ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ ਅਤੇ ਇਸਦਾ ਨਿਰਦੇਸ਼ਨ ਵਿਕਰਮ ਗਰੋਵਰ ਵਲੋਂ ਕੀਤਾ ਜਾ ਰਿਹਾ ਹੈ |


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network