ਪੰਜਾਬੀ ਗਾਇਕ ਕਰਨ ਔਜਲਾ ਵੀ ਕੈਨੇਡਾ ਤੋਂ ਪਹੁੰਚੇ ਦਿੱਲੀ ਕਿਸਾਨ ਪ੍ਰਦਰਸ਼ਨ ‘ਚ, ਲਾਏ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ
ਪੰਜਾਬੀ ਗਾਇਕ ਕਰਨ ਔਜਲਾ ਜੋ ਕਿ ਕੈਨੇਡਾ ਤੋਂ ਦਿੱਲੀ ਕਿਸਾਨ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਨੇ । ਉਨ੍ਹਾਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਨੇ ।
ਕਰਨ ਔਜਲਾ ਨੇ ਅੰਦੋਲਨ ‘ਚ ਪਹੁੰਚ ਕੇ ਸਾਰੇ ਕਿਸਾਨਾਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਨਾਲ ਹੀ ਸ਼ਹੀਦ ਹੋਏ ਕਿਸਾਨ ਵੀਰਾਂ ਨੂੰ ਸ਼ਰਧਾਂਜਲੀ ਵੀ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ।
ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਪੋਸਟ ਪਾ ਕੇ ਦੱਸਿਆ ਸੀ ਕਿ ਉਹ ਬਹੁਤ ਜਲਦ ਆਪਣੇ ਕਿਸਾਨ ਵੀਰਾਂ ਦਾ ਸਾਥ ਦੇਣ ਆ ਰਹੇ ਨੇ । ਕਿਸਾਨ ਵੀਰਾਂ ਦੀ ਹਿਮਾਇਤ ਕਰਦੇ ਹੋਏ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾਉਂਦੇ ਰਹਿੰਦੇ ਨੇ ।
View this post on Instagram
View this post on Instagram