ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

Reported by: PTC Punjabi Desk | Edited by: Lajwinder kaur  |  January 06th 2021 11:17 AM |  Updated: January 06th 2021 11:17 AM

ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ

ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੀਤਾਂ ਦੀ ਮਸ਼ੀਨ ਦੇ ਨਾਲ ਮਸ਼ਹੂਰ ਕਰਨ ਔਜਲਾ ਜੋ ਕਿ ਏਨੀਂ ਦਿਨੀਂ ਕੈਨੇਡਾ ਤੋਂ ਇੰਡੀਆ ਆਏ ਹੋਏ ਨੇ । ਅੱਜ ਉਹ ਅੰਮ੍ਰਿਤਸਰ ਪਹੁੰਚੇ ਤੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ।

golden temple

ਹੋਰ ਪੜ੍ਹੋ : ਗਾਇਕ ਤਰਸੇਮ ਜੱਸੜ ਨੇ ਪੋਸਟ ਪਾ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਦਿੱਤੀਆਂ ਲੱਖ-ਲੱਖ ਵਧਾਈਆਂ, ਨਾਲ ਹੀ ਕਿਸਾਨੀ ਅੰਦੋਲਨ ਦੀ ਕਾਮਯਾਬੀ ਲਈ ਗੁਰੂ ਸਾਹਿਬ ਨੂੰ ਕੀਤੀ ਅਰਦਾਸ

ਉਨ੍ਹਾਂ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਬੈਠ ਕੇ ਪਾਠ ਵੀ ਕੀਤਾ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ।

karan aujla at golden temple

ਦੱਸ ਦਈਏ ਉਹ ਕੈਨੇਡਾ ਤੋਂ ਸਭ ਤੋਂ ਪਹਿਲਾ ਦਿੱਲੀ ਕਿਸਾਨ ਅੰਦੋਲਨ ‘ਚ ਸ਼ਾਮਿਲ ਹੋਏ । ਉਨ੍ਹਾਂ ਨੇ ਕਿਸਾਨਾਂ ਨੂੰ ਆਪਣਾ ਪੂਰਾ ਸਮਰਥਨ ਦਿੱਤਾ । ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਪਹਿਲੇ ਦਿਨ ਤੋਂ ਕਿਸਾਨਾਂ ਦਾ ਪੂਰਾ ਦੇ ਰਹੀ ਹੈ। ਕਲਾਕਾਰ ਕਿਸਾਨਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਦਿਖਾਈ ਦੇ ਰਹੇ ਨੇ।

inside pic of karan aujla

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network