ਕਰਨ ਔਜਲਾ ਦੀ ਮਿਊਜ਼ਿਕ ਐਲਬਮ ‘ਚੋਂ ਰਿਲੀਜ਼ ਹੋਇਆ ਪਹਿਲਾ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  July 08th 2021 02:43 PM |  Updated: July 08th 2021 02:43 PM

ਕਰਨ ਔਜਲਾ ਦੀ ਮਿਊਜ਼ਿਕ ਐਲਬਮ ‘ਚੋਂ ਰਿਲੀਜ਼ ਹੋਇਆ ਪਹਿਲਾ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਗੀਤ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ

ਗਾਇਕ ਕਰਨ ਔਜਲਾ ਜੋ ਕਿ ਆਪਣੀ ਮਿਊਜ਼ਿਕ ਐਲਬਮ B.T.F.U ਕਰਕੇ ਖੂਬ ਚਰਚਾ 'ਚ ਬਣੇ ਹੋਏ ਨੇ। ਪ੍ਰਸ਼ੰਸਕ ਵੀ ਇਸ ਮਿਊਜ਼ਿਕ ਐਲਬਮ ਨੂੰ ਲੈ ਕੇ ਕਾਫੀ ਉਤਸੁਕ ਨੇ। ਜਿਸਦੇ ਚਲਦੇ ਇਸ ਮਿਊਜ਼ਿਕ ਐਲਬਮ ਦਾ ਪਹਿਲਾ ਗੀਤ ਰਿਲੀਜ਼ ਹੋ ਚੁੱਕਿਆ ਹੈ । ਉਹ ‘CHU GON DO’ ਟਾਈਟਲ ਹੇਠ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ। ਇਸ ਗੀਤ ਦੇ ਬੋਲ ਵੀ ਖੁਦ ਕਰਨ ਔਜਲਾ ਨੇ ਹੀ ਲਿਖੇ ਨੇ। ਇਸ ਗੀਤ ‘ਚ ਕਰਨ ਔਜਲਾ ਦੇ ਨਾਲ ਫੀਚਰਿੰਗ ਕੀਤੀ ਹੈ Satnam Singh 5 Rivers & Mad Yardies ਹੋਰਾਂ ਨੇ।

new punjabi song image source- youtube

ਹੋਰ ਪੜ੍ਹੋ :  ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ

ਹੋਰ ਪੜ੍ਹੋ : ਗਾਇਕ ਪਰਦੀਪ ਸਰਾਂ ਨੇ ਵੀ ਪੋਸਟ ਪਾ ਕੇ ਭੈਣ ਕੌਰ ਬੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਕਿਹਾ- ‘ਵਾਹਿਗੁਰੂ ਜੀ ਹਰ ਖੁਸ਼ੀ ਦੇਣ ਤੈਨੂੰ’

singer karan aujla new song chu gon do released image source- youtube

ਜੇ ਗੱਲ ਕਰੀਏ ਗੀਤ ਦੀ ਤਾਂ ਉਹ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਰਿਲੀਜ਼ ਤੋਂ ਬਾਅਦ ਗੀਤ ਯੂਟਿਊਬ ਚੈਨਲ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। Tru-Skool ਨੇ ਇਸ ਗੀਤ ਚ ਆਪਣੇ ਮਿਊਜ਼ਿਕ ਦੇ ਨਾਲ ਚਾਰ ਚੰਨ ਲਗਾਏ ਨੇ। Rupan Bal ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਸਪੀਡ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

singer karan aujla song out now image source- youtube

ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕੇ ਨੇ। ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਜੱਸੀ ਗਿੱਲ ਤੇ ਕਈ ਹੋਰ ਗਾਇਕ ਗਾ ਚੁੱਕੇ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network