ਕਰੀਨਾ ਕਪੂਰ ਨੇ ਸ਼ੇਅਰ ਕੀਤੀ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ, ਮਾਂ ਵਾਂਗ ਯੋਗਾ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ

Reported by: PTC Punjabi Desk | Edited by: Lajwinder kaur  |  October 29th 2021 10:03 AM |  Updated: October 29th 2021 10:03 AM

ਕਰੀਨਾ ਕਪੂਰ ਨੇ ਸ਼ੇਅਰ ਕੀਤੀ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ, ਮਾਂ ਵਾਂਗ ਯੋਗਾ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕਰੀਨਾ ਕਪੂਰ ਖ਼ਾਨ  (Kareena Kapoor Khan) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪਰਿਵਾਰ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ (Jeh Ali Khan) ਦੀ ਇੱਕ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ‘ਚ ਜੇਹ ਯੋਗਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

kareena kapoor shared cute pic of baby jay khan-min Image Source – instagram

ਹੋਰ ਪੜ੍ਹੋ : ਜੱਸੀ ਗਿੱਲ ਅਤੇ ਅਸੀਸ ਕੌਰ ਆਪਣੇ ਨਵੇਂ ਗੀਤ ‘SURMA’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

ਇਸ ਤਸਵੀਰ ਨੂੰ ਕਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ‘Downward Dog...ਯੋਗਾ ਪਰਿਵਾਰ ਵਿੱਚ ਚੱਲਦਾ ਹੈ ਜੋ ਤੁਸੀਂ ਦੇਖਦੇ ਹੋ...8 ਮਹੀਨਿਆਂ Pike position  ਮੇਰਾ ਬੇਟਾ...’। ਇਸ ਪੋਸਟ ਉੱਤੇ ਵੱਡੀ ਗਿਣਤੀ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਕਰੀਨਾ ਦੀ ਵੱਡੀ ਭੈਣ ਕਰਿਸ਼ਮਾ ਕਪੂਰ ਨੇ ਵੀ ਕਮੈਂਟ ਕਰਕੇ ਕਿਹਾ ਹੈ ਕਿ ਸਾਡੀ ਜਾਨ ।

ਹੋਰ ਪੜ੍ਹੋ : ਸੰਨੀ ਲਿਓਨ ਨੇ ਹਰੇ ਰੰਗ ਦੀ ਸਾੜ੍ਹੀ 'ਚ ਸ਼ੇਅਰ ਕੀਤੀਆਂ ਆਪਣੀਆਂ ਗਲੈਮਰਸ ਤਸਵੀਰਾਂ, 'ਬੇਬੀ ਡੌਲ' ਦਾ ਦੇਸੀ ਲੁੱਕ ਦੇਖ ਕੇ ਪ੍ਰਸ਼ੰਸਕ ਕਰ ਰਹੇ ਨੇ ਤਾਰੀਫਾਂ

Kareena-Kapoor-pp-min-1 Image Source – instagram

ਕਰੀਨਾ ਕਪੂਰ ਦੇ ਛੋਟੇ ਬੇਟੇ ਜੇਹ ਅਲੀ ਖ਼ਾਨ ਦੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜੇਹ ਅਲੀ ਖ਼ਾਨ ਦੀ ਕਿਊਟਨੈਸ ਦਾ ਹਰ ਕੋਈ ਦੀਵਾਨਾ ਹੈ । ਜੇਹ ਅਲੀ ਖ਼ਾਨ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ। ਦੱਸ ਦਈਏ ਕਰੀਨਾ ਕਪੂਰ ਹੁਣ ਦੋ ਪੁੱਤਰ ਦੀ ਮਾਂ ਹੈ, ਉਨ੍ਹਾਂ ਦੇ ਵੱਡੇ ਪੁੱਤਰ ਦਾ ਨਾਂਅ ਹੈ ਤੈਮੂਰ, ਜਦੋਂਕਿ ਦੂਜੇ ਪੁੱਤਰ ਦਾ ਨਾਂਅ ਜੇਹ ਅਲੀ ਖ਼ਾਨ ਹੈ । ਸੈਫ ਅਤੇ ਕਰੀਨਾ ਦੇ ਵਿਆਹ ਨੂੰ ਕਈ ਸਾਲ ਹੋ ਚੁੱਕੇ ਹਨ ਅਤੇ ਇਸ ਜੋੜੀ ਨੂੰ ਬਾਲੀਵੁੱਡ ‘ਚ ਕਾਫੀ ਪਸੰਦ ਕੀਤਾ ਜਾਂਦਾ ਹੈ । ਜੇ ਗੱਲ ਕਰੀਏ ਕਰੀਨਾ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਜਲਦ ਹੀ ਆਮਿਰ ਖ਼ਾਨ ਦੇ ਨਾਲ ਫ਼ਿਲਮ ‘ਲਾਲ ਸਿੰਘ ਚੱਢਾ’ ‘ਚ ਨਜ਼ਰ ਆਏਗੀ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network