ਕਰਤਾਰ ਚੀਮਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਥਾਣਾ ਸਦਰ’ ਦਾ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼

Reported by: PTC Punjabi Desk | Edited by: Lajwinder kaur  |  September 03rd 2021 04:33 PM |  Updated: September 03rd 2021 04:33 PM

ਕਰਤਾਰ ਚੀਮਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਥਾਣਾ ਸਦਰ’ ਦਾ ਧਮਾਕੇਦਾਰ, ਰੋਮਾਂਚਕ ਤੇ ਐਕਸ਼ਨ ਦੇ ਨਾਲ ਭਰਿਆ ਟ੍ਰੇਲਰ ਹੋਇਆ ਰਿਲੀਜ਼

ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ਵਿੱਚ ਮੁੜ ਤੋਂ ਰੌਣਕਾਂ ਪਰਤਣੀਆਂ ਸ਼ੁਰੂ ਹੋ ਗਈਆਂ ਨੇ। ਜਿਸ ਕਰਕੇ ਇੱਕ ਤੋਂ ਬਾਅਦ ਇੱਕ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਹਰ ਹਫਤੇ ਨਵੀਂ ਫ਼ਿਲਮ ਸਿਨੇਮਾ ਘਰ ਚ ਰਿਲੀਜ਼ ਹੋ ਰਹੀ ਹੈ। ਇਸ ਕਾਰਵਾਂ ਦੇ ਚੱਲਦੇ ਕਰਤਾਰ ਚੀਮਾ ਦੀ ਨਵੀਂ ਆਉਣ ਵਾਲੀ ਫ਼ਿਲਮ ‘ਥਾਣਾ ਸਦਰ’ THANA SADAR ਵੀ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਣ ਲਈ ਤਿਆਰ ਹੈ। ਜੀ ਹਾਂ 17 ਸਤੰਬਰ 17 September ਨੂੰ ਇਹ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ। ਜਿਸਦੇ ਚੱਲਦੇ ਫ਼ਿਲਮ ਦਾ ਸ਼ਾਨਦਾਰ ਤੇ ਧਮਾਕੇਦਾਰ ਟ੍ਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ : ਨੀਰੂ ਬਾਜਵਾ ਦੇ ਘਰ ਜਸ਼ਨ ਦਾ ਮਾਹੌਲ, ਆਪਣੀ ਵੱਡੀ ਧੀ ਦੇ ਨਾਲ ਨੱਚਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

inside image of thana sadar trailer image source-youtube

ਟ੍ਰੇਲਰ 'ਚ ਕਰਤਾਰ ਚੀਮਾ ਤੇ ਹੋਰ ਪੰਜਾਬੀ ਕਲਾਕਾਰਾਂ ਦੀ ਸ਼ਾਨਦਾਰ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ। ਟ੍ਰੇਲਰ ‘ਚ ਬਾਕਮਾਲ ਐਕਸ਼ਨ ਸੀਨ ਦੇਖਣ ਨੂੰ ਮਿਲ ਰਹੇ ਨੇ। ਜਿਸ ਤੋਂ ਪਤਾ ਚੱਲ ਰਿਹਾ ਹੈ ਇਹ ਫ਼ਿਲਮ ਕਿੰਨੀ ਕਮਾਲ ਦੀ ਹੋਣ ਵਾਲੀ ਹੈ। ਟ੍ਰੇਲਰ ਨੂੰ Western Pendu ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of thana sadar trailer out now image source-youtube

ਹੋਰ ਪੜ੍ਹੋ : ਅੱਜ ਹੈ ਹਰਭਜਨ ਮਾਨ ਦੇ ਵੱਡੇ ਪੁੱਤਰ ਅਵਕਾਸ਼ ਮਾਨ ਦਾ ਬਰਥਡੇਅ, ਤਸਵੀਰ ਸ਼ੇਅਰ ਕਰਕੇ ਕਿਹਾ-‘ਪ੍ਰਮਾਤਮਾ ਅਵਕਾਸ਼ ਦੀ ਹਰ ਕੋਸ਼ਿਸ਼ ਨੂੰ ਭਾਗ ਲਾਵੇ’

ਸੱਚੀ ਕਹਾਣੀ ਦੇ ਅਧਾਰਿਤ ਇਸ ਫ਼ਿਲਮ ਦੀ ਕਹਾਣੀ ਹੈਪੀ ਰੋਡੇ(happy rode) ਨੇ ਲਿਖੀ ਹੈ। ਵਿਕਰਮ ਥੋਰੀ ਨੇ ਥਾਣਾ ਸਦਰ ਨੂੰ ਡਾਇਰੈਕਟ ਕੀਤਾ ਹੈ । ਬਲਕਾਰ ਭੁੱਲਰ ਵੱਲੋਂ ਪ੍ਰੋਡਿਊਸ ਕੀਤਾ ਹੈ। ਇਸ ਫ਼ਿਲਮ ‘ਚ ਕਰਤਾਰ ਚੀਮਾ ਤੋਂ ਇਲਾਵਾ ਗਾਇਕ ਅਰਸ਼ ਮੈਨੀ,ਵਿਕਰਮਜੀਤ ਵਿਰਕ, ਮਹਾਵੀਰ ਭੁੱਲਰ,ਹੌਬੀ ਧਾਲੀਵਾਰ,  ਗੁਰਮੀਤ ਸੱਜਣ, ਗੁਰਪ੍ਰੀਤ ਤੋਤੀ ਤੇ ਕਈ ਹੋਰ ਕਲਾਕਾਰ ਨਜ਼ਰ ਆਉਣਗੇ। ਗਾਇਕ ਅਰਸ਼ ਮੈਨੀ ਇਸ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਨੇ। ਇਸ ਫ਼ਿਲਮ ਨੂੰ ਬਲਕਾਰ ਮੋਸ਼ਨ ਪਿਕਚਰ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।

kartar cheema image image source-youtube


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network