ਕਾਰਤਿਕ ਆਰੀਅਨ ਨੇ ਮਨਾਇਆ ਭਾਈ ਦੂਜ ਦਾ ਤਿਉਹਾਰ, ਭੈਣ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਕੱਤਕ ਮਹੀਨੇ ‘ਚ ਅਨੇਕਾਂ ਹੀ ਤਿਉਹਾਰ ਮਨਾਏ ਜਾਂਦੇ ਹਨ । ਦੀਵਾਲੀ ਤੋਂ ਬਾਅਦ ਉੱਤਰ ਭਾਰਤ ‘ਚ ਕਈ ਪੁਰਬ ਮਨਾਏ ਜਾਂਦੇ ਹਨ । ਉਨ੍ਹਾਂ ਵਿੱਚੋਂ ਹੀ ਇੱਕ ਹੈ, ਭਾਈ ਦੂਜ (Bhai Dooj) ਦਾ ਤਿਉਹਾਰ। ਇਸ ਤਿਉਹਾਰ ‘ਤੇ ਭੈਣਾਂ ਆਪਣੇ ਭਰਾਵਾਂ ਦੇ ਮੱਥੇ ‘ਤੇ ਤਿਲਕ ਲਗਾਉੇਂਦੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ । ਬਾਲੀਵੁੱਡ ਹਸਤੀਆਂ ਨੇ ਵੀ ਇਸ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ।
Image Source : Instagram
ਹੋਰ ਪੜ੍ਹੋ : ਨੀਰੂ ਬਾਜਵਾ ਜੀਜੇ ਦੀ ਪੱਗ ‘ਤੇ ਕਲਗੀ ਸਜਾਉਂਦੀ ਆਈ ਨਜ਼ਰ, ਵੇਖੋ ਤਸਵੀਰਾਂ
ਅਦਾਕਾਰ ਕਾਰਤਿਕ ਆਰੀਅਨ (KARTIK AARYAN) ਨੇ ਵੀ ਇਸ ਤਿਉਹਾਰ ਦੇ ਮੌਕੇ ‘ਤੇ ਆਪਣੀ ਭੈਣ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਆਪਣੀ ਭੈਣ ਦੇ ਨਾਲ ਇਸ ਤਿਉਹਾਰ ਨੂੰ ਸੈਲੀਬ੍ਰੇਟ ਕਰਦੇ ਹੋਏ ਨਜ਼ਰ ਆ ਰਹੇ ਹਨ ।
Image Source: Instagram
ਹੋਰ ਪੜ੍ਹੋ : ਅਦਾਕਾਰਾ ਉਪਾਸਨਾ ਸਿੰਘ ਨੇ ਕਾਲਜ ਸਮੇਂ ਦੀ ਤਸਵੀਰ ਸਾਂਝੀ ਕੀਤੀ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ੀਆਂ
ਅਦਾਕਾਰ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕ੍ਰਿਤਿਕਾ ਭਰਾ ਕਾਰਤਿਕ ਨੂੰ ਤਿਲਕ ਲਗਾ ਰਹੀ ਹੈ ਅਤੇ ਕਾਰਤਿਕ ਵੀ ਆਪਣੀ ਭੈਣ ਦੇ ਪੈਰ ਛੂਹ ਕੇ ਉਸ ਤੋਂ ਆਸ਼ੀਰਵਾਦ ਲੈ ਰਿਹਾ ਹੈ । ਸੋਸ਼ਲ ਮੀਡੀਆ ‘ਤੇ ਭੈਣ ਭਰਾ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
Image Source : Instagram
ਕਾਰਤਿਕ ਆਰੀਅਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ਭੂਲ ਭੁੱਲਈਆ-2 ਰਿਲੀਜ਼ ਹੋਈ ਹੈ । ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਇਸ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕਈ ਵੱਡੀਆਂ ਫ਼ਿਲਮਾਂ ਵੀ ਹਨ ।
View this post on Instagram