ਕਥਕ ਗੁਰੂ ਪੰਡਿਤ ਬਿਰਜੂ ਮਹਾਰਾਜ ਦਾ ਹੋਇਆ ਦੇਹਾਂਤ, ਪੀਐਮ ਮੋਦੀ ਨੇ ਸਣੇ ਕਈ ਸੈਲੇਬਸ ਨੇ ਪ੍ਰਗਟਾਇਆ ਸੋਗ

Reported by: PTC Punjabi Desk | Edited by: Pushp Raj  |  January 17th 2022 10:43 AM |  Updated: January 17th 2022 10:43 AM

ਕਥਕ ਗੁਰੂ ਪੰਡਿਤ ਬਿਰਜੂ ਮਹਾਰਾਜ ਦਾ ਹੋਇਆ ਦੇਹਾਂਤ, ਪੀਐਮ ਮੋਦੀ ਨੇ ਸਣੇ ਕਈ ਸੈਲੇਬਸ ਨੇ ਪ੍ਰਗਟਾਇਆ ਸੋਗ

ਮਸ਼ਹੂਰ ਕੱਥਕ ਡਾਂਸਰ ਤੇ ਗੁਰੂ ਪੰਡਿਤ ਬਿਰਜੂ ਮਹਾਰਾਜ ਦਾ ਦੇਹਾਂਤ ਹੋ ਗਿਆ ਹੈ। ਉਹ 83 ਸਾਲ ਦੇ ਸਨ ਤੇ ਦਿਲ ਦਾ ਦੌਰਾ ਪੈਣ ਦੇ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ ਹੈ।

ਬਿਰਜੂ ਮਹਾਰਾਜ ਦਾ ਅਸਲੀ ਨਾਂ ਬ੍ਰਿਜਮੋਹਨ ਮਿਸ਼ਰਾ ਸੀ। ਉਨ੍ਹਾਂ ਦਾ ਜਨਮ 4 ਫਰਵਰੀ 1938 ਨੂੰ ਲਖਨਊ 'ਚ ਹੋਇਆ ਸੀ। ਜਾਣਕਾਰੀ ਮੁਤਾਬਕ ਮਸ਼ਹੂਰ ਕਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ।

ਕਿ ਪਦਮ ਵਿਭੂਸ਼ਣ ਨਾਲ ਸਨਮਾਨਿਤ 83 ਸਾਲਾ ਬਿਰਜੂ ਮਹਾਰਾਜ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਵਿਖੇ ਆਖਰੀ ਸਾਹ ਲਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੋਤੇ ਸਵਰਾਂਸ਼ ਮਿਸ਼ਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ। ਗਾਇਕ ਅਦਨਾਨ ਸਾਮੀ ਨੇ ਵੀ ਸੋਸ਼ਲ ਮੀਡੀਆ ਪੋਸਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਲਖਨਊ ਘਰਾਣੇ ਨਾਲ ਸਬੰਧਤ ਬਿਰਜੂ ਮਹਾਰਾਜ ਕਥਕ ਡਾਂਸਰ ਹੋਣ ਦੇ ਨਾਲ-ਨਾਲ ਉਹ ਇੱਕ ਸ਼ਾਸਤਰੀ ਸੰਗੀਤ ਗਾਇਕ ਵੀ ਸਨ। ਬਿਰਜੂ ਮਹਾਰਾਜ ਦੇ ਪਿਤਾ ਅਤੇ ਗੁਰੂ ਅਚਨ ਮਹਾਰਾਜ, ਚਾਚਾ ਸ਼ੰਭੂ ਮਹਾਰਾਜ ਅਤੇ ਲੱਛੂ ਮਹਾਰਾਜ ਵੀ ਪ੍ਰਸਿੱਧ ਕਥਕ ਡਾਂਸਰ ਸਨ। ਬਿਰਜੂ ਮਹਾਰਾਜ ਨੇ ਦੇਵਦਾਸ, ਡੇਢ ਇਸ਼ਕੀਆ, ਉਮਰਾਓ ਜਾਨ ਅਤੇ ਬਾਜੀ ਰਾਓ ਮਸਤਾਨੀ ਵਰਗੀਆਂ ਫਿਲਮਾਂ ਲਈ ਡਾਂਸ ਦੀ ਕੋਰੀਓਗ੍ਰਾਫੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਤਿਆਜੀਤ ਰਾਏ ਦੀ ਫਿਲਮ 'ਸ਼ਤਰੰਜ ਕੇ ਖਿਲਾੜੀ' 'ਚ ਵੀ ਸੰਗੀਤ ਦਿੱਤਾ ਸੀ।

ਹੋਰ ਪੜ੍ਹੋ : ਆਈਸੀਯੂ 'ਚ ਭਰਤੀ ਲਤਾ ਮੰਗੇਸ਼ਕਰ, ਇਲਾਜ ਕਰਨ ਵਾਲੇ ਡਾਕਟਕਾਂ ਨੇ ਉਨ੍ਹਾਂ ਲਈ ਪ੍ਰਾਰਥਨਾ ਕਰਨ ਦੀ ਕੀਤੀ ਅਪੀਲ

ਬਿਰਜੂ ਮਹਾਰਾਜ ਨੂੰ 1983 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਅਤੇ ਕਾਲੀਦਾਸ ਸਨਮਾਨ ਵੀ ਮਿਲ ਚੁੱਕੇ ਹਨ। ਬਨਾਰਸ ਹਿੰਦੂ ਯੂਨੀਵਰਸਿਟੀ ਅਤੇ ਖੈਰਾਗੜ੍ਹ ਯੂਨੀਵਰਸਿਟੀ ਨੇ ਵੀ ਬਿਰਜੂ ਮਹਾਰਾਜ ਨੂੰ ਆਨਰੇਰੀ ਡਾਕਟਰੇਟ ਪ੍ਰਦਾਨ ਕੀਤੀ।

ਸਾਲ 2012 ਵਿੱਚ, ਉਨ੍ਹਾਂ ਨੂੰ ਵਿਸ਼ਵਰੂਪਮ ਫ਼ਿਲਮ ਵਿੱਚ ਡਾਂਸ ਕੋਰੀਓਗ੍ਰਾਫੀ ਲਈ ਰਾਸ਼ਟਰੀ ਫ਼ਿਲਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। 2016 ਵਿੱਚ, ਬਾਜੀਰਾਓ ਮਸਤਾਨੀ ਦੇ ਗੀਤ 'ਮੋਹੇ ਰੰਗ ਦੋ ਲਾਲ' ਨੂੰ ਕੋਰੀਓਗ੍ਰਾਫੀ ਲਈ ਫਿਲਮਫੇਅਰ ਅਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ।

ਰਾਸ਼ਟਰਪੀਤ ਨੇ ਵੀ ਪੰਡਿਤ ਬਿਰਜੂ ਮਹਾਰਾਜ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

ਪੀਐਮ ਮੋਦੀ ਨੇ ਵੀ ਪ੍ਰਗਟਾਇਆ ਸੋਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਡਿਤ ਬਿਰਜੂ ਮਹਾਰਾਜ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ ਹੈ।ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, "ਕੱਥਕ ਸਮਰਾਟ, ਪਦਮ ਵਿਭੂਸ਼ਣ ਪੰਡਿਤ ਬਿਰਜੂ ਮਹਾਰਾਜ ਜੀ ਦੇ ਦੇਹਾਂਤ 'ਤੇ ਬੇਹੱਦ ਦੁੱਖ ਹੈ। ਉਨ੍ਹਾਂ ਦਾ ਚਲੇ ਜਾਣਾ ਕਲਾ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਭੂ ਸ਼੍ਰੀ ਰਾਮ ਅੱਗੇ ਅਰਦਾਸ ਕੀਤੀ ਜਾਂਦੀ ਹੈ ਕਿ ਉਹ ਵਿਛੜੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ਣ।"

ਹੋਰ ਪੜ੍ਹੋ :  ਅਦਾਕਾਰ ਰਣਵਿਜੇ ਸਿੰਘਾ ਨੇ ਆਪਣੀ ਧੀ ਦੇ ਜਨਮ ਦਿਨ ‘ਤੇ ਵੀਡੀਓ ਸਾਂਝਾ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ

ਗਾਇਕ ਅਨਦਾਨ ਸਾਮੀ ਨੇ ਪ੍ਰਗਟਾਇਆ ਸੋਗ

ਬਾਲੀਵੁੱਡ ਦੇ ਮਸ਼ਹੂਰ ਗਾਇਕ ਅਦਨਾਨ ਸਾਮੀ ਨੇ ਬਿਰਜੂ ਮਹਾਰਾਜ ਦੇ ਦੇਹਾਂਤ 'ਤੇ ਸੋਗ ਪ੍ਰਗਟਾਇਆ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ- ਮਹਾਨ ਕਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦੇ ਦੇਹਾਂਤ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਅੱਜ ਅਸੀਂ ਕਲਾ ਦੇ ਖੇਤਰ ਵਿੱਚ ਇੱਕ ਵਿਲੱਖਣ ਸੰਸਥਾ ਗੁਆ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪ੍ਰਤਿਭਾ ਨਾਲ ਕਈ ਪੀੜ੍ਹੀਆਂ ਨੂੰ ਪ੍ਰਭਾਵਿਤ ਕੀਤਾ ਹੈ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network