ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵਿਆਹ ਤੋਂ ਬਾਅਦ ਆਪਣੇ ਨਵੇਂ ਘਰ ‘ਚ ਸ਼ਿਫਟ, ਰੋਮਾਂਟਿਕ ਤਸਵੀਰ ਕੀਤੀ ਸਾਂਝੀ

Reported by: PTC Punjabi Desk | Edited by: Shaminder  |  December 21st 2021 10:44 AM |  Updated: December 21st 2021 10:44 AM

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਵਿਆਹ ਤੋਂ ਬਾਅਦ ਆਪਣੇ ਨਵੇਂ ਘਰ ‘ਚ ਸ਼ਿਫਟ, ਰੋਮਾਂਟਿਕ ਤਸਵੀਰ ਕੀਤੀ ਸਾਂਝੀ

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ (Katrina Kaif) ਅਤੇ ਵਿੱਕੀ ਕੌਸ਼ਲ (Vicky Kaushal) ਵਿਆਹ ਤੋਂ ਬਾਅਦ ਆਪਣੇ ਨਵੇਂ ਘਰ ‘ਚ ਸ਼ਿਫਟ ਹੋ ਚੁੱਕੇ ਹਨ । ਜਿਸ ਤੋਂ ਬਾਅਦ ਦੋਵਾਂ ਨੇ ਆਪੋ ਆਪਣੇ ਇੰਸਟਾਗਰਾਮ ਸਟੋਰੀ ‘ਚ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਨਜ਼ਰ ਆ ਰਿਹਾ ਹੈ  ਅਤੇ ਲੋਕ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ । ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਹੱਥਾਂ ‘ਚ ਹੱਥ ਪਾਈ ਨਜ਼ਰ ਆ ਰਹੇ ਨੇ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ।

vicky kaushal pic image From google

ਹੋਰ ਪੜ੍ਹੋ : ਵਿਆਹ ਤੋਂ ਬਾਅਦ ਰਸੋਈ ‘ਚ ਨਜ਼ਰ ਆਈ ਅੰਕਿਤਾ ਲੋਖੰਡੇ, ਵੀਡੀਓ ਹੋਇਆ ਵਾਇਰਲ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਕੁਝ ਦਿਨ ਪਹਿਲਾਂ ਆਪਣੇ ਇੰਸਟਾਗਰਾਮ ਅਕਾਊਂਟ ‘ਤੇ ਕੈਟਰੀਨਾ ਕੈਫ ਦੇ ਚੌਂਕੇ ਚੜਨ ਦੀ ਰਸਮ ਨੂੰ ਵੀ ਸਾਂਝਾ ਕੀਤਾ ਸੀ । ਜਿਸ ‘ਚ ਕੈਟਰੀਨਾ ਕੈਫ ਸੂਜ਼ੀ ਦਾ ਹਲਵਾ ਬਣਾਉਂਦੀ ਹੋਈ ਨਜ਼ਰ ਆਈ ਸੀ । ਇਸ ਤਸਵੀਰ ਨੂੰ ਪਹਿਲਾਂ ਕੈਟਰੀਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤਾ ਸੀ ਅਤੇ ਕਿਹਾ ਸੀ ਕਿ ਇਹ ਚੌਂਕੇ ਚੜਨ ਦੀ ਰਸਮ ਹੈ ਅਤੇ ਉਸ ਨੇ ਪਹਿਲੀ ਵਾਰ ਇਹ ਹਲਵਾ ਬਣਾਇਆ ਹੈ ।

Vicky Kaushal And Katrina Kaif image From instagram

ਜਿਸ ਤੋਂ ਬਾਅਦ ਵਿੱਕੀ ਕੌਸ਼ਲ ਨੇ ਵੀ ਇਸ ‘ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਸੀ ਕਿ ਇਹ ਬਹੁਤ ਵਧੀਆ ਹਲਵਾ ਬਣਾਇਆ ਹੈ । ਦੱਸ ਦਈਏ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਵਿਆਹ ‘ਚ ਕਿਸੇ ਵੀ ਤਰ੍ਹਾਂ ਦੀ ਵੀਡੀਓਗ੍ਰਾਫੀ ‘ਤੇ ਤਸਵੀਰਾਂ ਖਿੱਚਣ ‘ਤੇ ਮਨਾਹੀ ਸੀ ਅਤੇ ਇਸ ਵਿਆਹ ਨੂੰ ਬਹੁਤ ਹੀ ਨਿੱਜੀ ਰੱਖਿਆ ਗਿਆ ਸੀ ।ਰਾਜਸਥਾਨ ਦੇ ਸਵਾਈ ਮਾਧੋਪੁਰ ‘ਚ ਇਹ ਵਿਆਹ ਬੜੀ ਹੀ ਸ਼ਾਨੋ ਸ਼ੌਕਤ ਦੇ ਨਾਲ ਕੀਤਾ ਗਿਆ ਸੀ ।

 

View this post on Instagram

 

A post shared by Viral Bhayani (@viralbhayani)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network