ਕੌਰ ਬੀ ਦੀ ਨਾਨੀ ਦਾ ਹੋਇਆ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ

Reported by: PTC Punjabi Desk | Edited by: Shaminder  |  December 22nd 2021 10:27 AM |  Updated: December 22nd 2021 10:27 AM

ਕੌਰ ਬੀ ਦੀ ਨਾਨੀ ਦਾ ਹੋਇਆ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਦੁੱਖ

ਕੌਰ ਬੀ (Kaur B) ਦੀ ਨਾਨੀ ਦਾ ਦਿਹਾਂਤ ਹੋ ਗਿਆ ਹੈ । ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਨਾਨੀ   (Grandmother) ਜੀ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਹ ਭਾਵੁਕ ਹੋ ਗਈ । ਕੌਰ ਬੀ ਦੀ ਨਾਨੀ ਦੇ ਦਿਹਾਂਤ (Death)  ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

Kaur b, image From instagram

ਹੋਰ ਪੜ੍ਹੋ : ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਧਾਰਮਿਕ ਗੀਤ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਸਨ । ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।

Kaur b image From instagram

ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਆਏ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ । ਦਿਲਪ੍ਰੀਤ ਢਿੱਲੋਂ ਦੇ ਨਾਲ ਉਨ੍ਹਾਂ ਦਾ ਹਾਲ ਹੀ ‘ਚ ਇੱਕ ਗੀਤ ਆਇਆ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਕੌਰ ਬੀ ਜਲਦ ਹੀ ਆਪਣੇ ਨਵੇਂ ਪ੍ਰਾਜੈਕਟਸ ਦੇ ਨਾਲ ਹਾਜ਼ਰ ਹੋਵੇਗੀ । ਸਰੋਤਿਆਂ ਨੂੰ ਵੀ ਉਨ੍ਹਾਂ ਦੇ ਨਵੇਂ ਗੀਤਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network