ਕੌਰ ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  February 02nd 2022 11:03 AM |  Updated: February 02nd 2022 11:03 AM

ਕੌਰ ਬੀ ਦਾ ਨਵਾਂ ਗੀਤ ‘ਸੋਲੋ ਸਟਾਰ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਕੌਰ ਬੀ (Kaur B) ਲੰਮੇ ਸਮੇਂ ਬਾਅਦ ਆਪਣੇ ਨਵੇਂ ਗੀਤ (New Song)ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਈ ਹੈ । ਉਸ ਨੇ ਆਪਣੇ ਨਵੇਂ ਗੀਤ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਗੀਤ ਨੂੰ ‘ਸੋਲੋ ਸਟਾਰ’ (Solo Star)ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਦੇ ਬੋਲ ਯੁਵਰਾਜ ਦੱਤ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਆਰਚੀ ਮਿਊਜ਼ਿਕ ਨੇ । ਇਸ ਗੀਤ ਦੀ ਫੀਚਰਿੰਗ ‘ਚ ਕੌਰ ਬੀ ਖੁਦ ਨਜ਼ਰ ਆ ਰਹੀ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।

kaur b, image from kaur b song

ਹੋਰ ਪੜ੍ਹੋ  : ਅਦਾਕਾਰਾ ਸ਼ਮਿਤਾ ਸ਼ੈੱਟੀ ਦਾ ਅੱਜ ਹੈ ਜਨਮ ਦਿਨ, ਸ਼ਿਲਪਾ ਸ਼ੈੱਟੀ ਨੇ ਭੈਣ ਨੂੰ ਦਿੱਤੀ ਵਧਾਈ

ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕੌਰ ਬੀ ਨੇ ਕਈ ਗੀਤ ਰਿਲੀਜ਼ ਕੀਤੇ ਹਨ ਜੋ ਕਿ ਸਰੋਤਿਆਂ ਨੂੰ ਕਾਫੀ ਜ਼ਿਆਦਾ ਪਸੰਦ ਆਉਂਦੇ ਹਨ । ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਉਨ੍ਹਾਂ ਨੇ ਆਪਣੇ ਮਿਊੁਜ਼ਿਕ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਹੀ ਕੀਤੀ ਸੀ ਪਰ ਗਾਇਕੀ ਦੇ ਗੁਰ ਉਨ੍ਹਾਂ ਨੇ ਕਿਸੇ ਤੋਂ ਨਹੀਂ ਲਏ ।

kaur b,, image from kaur b song

ਬਚਪਨ ਤੋਂ ਹੀ ਗਾਉਣ ਦਾ ਸ਼ੌਕ ਰੱਖਣ ਵਾਲੀ ਕੌਰ ਬੀ ਨੇ ਆਪਣੀ ਮਿਹਨਤ ਸਦਕਾ ਜਿੱਥੇ ਨਵਾਂ ਘਰ ਖਰੀਦਿਆ ਹੈ,ਉੱਥੇ ਹੀ ਬੀਤੇ ਦਿਨੀਂ ਉਸ ਨੇ ਇੱਕ ਨਵੀਂ ਗੱਡੀ ਵੀ ਖਰੀਦੀ ਸੀ,ਜਿਸ ਦੀਆਂ ਤਸਵੀਰਾਂ ਉੇਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਸਨ । ਉਸ ਦੇ ਪ੍ਰਸ਼ੰਸਕਾਂ ਨੂੰ ਉਸ ਦੇ ਗੀਤਾਂ ਦੀ ਬੇਸਬਰੀ ਦੇ ਨਾਲ ਉਡੀਕ ਰਹਿੰਦੀ ਹੈ ।ਉਸ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਮਿੱਤਰਾਂ ਦੇ ਬੂਟ’,’ਬਜਟ’ ਸਣੇ ਕਈ ਹਿੱਟ ਗੀਤ ਗਾਏ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network