ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਖਾਲਸਾ ਏਡ ਨੇ ਕੀਤਾ ਯਾਦ
ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ । ਸ਼ਰਧਾਲੂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕਰ ਰਹੇ ਹਨ । ਇਸ ਮੌਕੇ ਖਾਲਸਾ ਏਡ ਨੇ ਵੀ ਇੱਕ ਪੋਸਟ ਸਾਂਝੀ ਕੀਤੀ ਹੈ । ਭਾਈ ਮਨੀ ਸਿੰਘ ਜੀ ਦੀ ਧਰਮ ਦੀ ਰੱਖਿਆ ਖਾਤਿਰ ਕੀਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਹੋਇਆਂ ਖਾਲਸਾ ਏਡ ਨੇ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਲਿਖਿਆ ਕਿ ‘ਉ ਤਨੁ ਚੀਰਹਿ ਅੰਗੁ ਨ ਮੋਰਉ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ॥ ਗੁਰੂ ਕੇ ਪਿਆਰੇ, ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਕਮਾਉਣ ਵਾਲੇ ਧੰਨ ਭਾਈ ਮਨੀ ਸਿੰਘ ਜੀ ਸ਼ਹੀਦ'।
ਹੋਰ ਪੜ੍ਹੋ : ਕਰੀਨਾ ਕਪੂਰ ਦੀ ਜ਼ਿੰਦਗੀ ‘ਚ ਆਇਆ ਤੀਜਾ ਬੱਚਾ ! ਸ਼ੇਅਰ ਕੀਤੀ ਖ਼ਾਸ ਪੋਸਟ
ਸਿੱਖ ਭਾਈ ਮਨੀ ਸਿੰਘ ਸਿੱਖ ਕੌਮ ਦੇ ਉਨ੍ਹਾਂ ਮਹਾਨ ਸ਼ਹੀਦਾਂ ‘ਚ ਆਉਂਦੇ ਹਨ ਜਿਨ੍ਹਾਂ ਨੇ ਆਪਣੇ ਧਰਮ ਦੀ ਰੱਖਿਆ ਲਈ ਆਪਣਾ ਬੰਦ ਬੰਦ ਕਟਵਾਉਣਾ ਮਨਜ਼ੂਰ ਕੀਤਾ ਸੀ । ਇਤਿਹਾਸ ਮੁਤਾਬਕ ਸੂਬਾ ਜ਼ਕਰੀਆ ਖਾਂ ਦੇ ਹੁਕਮ ਨਾਲ ਭਾਈ ਮਨੀ ਸਿੰਘ ਅਤੇ ਊਨ੍ਹਾਂ ਦੇ ਸਾਥੀਆਂ ਨੂੰ ਲਾਹੌਰ ਲਿਆਂਦਾ ਗਿਆ। ਇੱਥੇ ਭਾਈ ਮਨੀ ਸਿੰਘ ਨੂੰ ਧਰਮ ਬਦਲ ਕੇ ਮੁਸਲਮਾਨ ਬਣਨ ਲਈ ਕਿਹਾ ਗਿਆ।
ਪਰ ਸਿੱਖੀ ਮਰਿਆਦਾ ਵਿੱਚ ਪੂਰਨ ਗੁਰਸਿੱਖ ਨੇ ਜਬਰ ਸਹਿਣਾ ਹੀ ਕਬੂਲ ਕੀਤਾ। ਮੁਗਲ ਸਰਕਾਰ ਨੇ ਹੁਕਮ ਦਿੱਤਾ ਕਿ ਭਾਈ ਮਨੀ ਸਿੰਘ ਨੂੰ ਤਸੀਹੇ ਦੇ ਕੇ ਸ਼ਹੀਦ ਕੀਤਾ ਜਾਵੇ। ਭਾਈ ਮਨੀ ਸਿੰਘ ਦਾ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਦਾ ਸ਼ਹੀਦੀ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਦੇ ਸਾਹਮਣੇ ਰੇਲਵੇ ਸਟੇਸ਼ਨ, ਲਾਹੌਰ ਕੋਲ ਹੈ।
View this post on Instagram