ਦਿੱਲੀ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਗਰਮੀ ਤੋਂ ਬਚਾਉਣ ਲਈ ਖਾਲਸਾ ਏਡ ਨੇ ਲਗਾਏ ਕੂਲਰ
ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤਿੰਨ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਕੜਾਕੇ ਦੀ ਠੰਢ ਤੋਂ ਬਾਅਦ ਹੁਣ ਕਿਸਾਨਾਂ ਦੇ ਅੱਗੇ ਤਪਦੀ ਗਰਮੀ ਵੀ ਵੱਡੀ ਚੁਣੌਤੀ ਹੋਵੇਗੀ।
ਹੋਰ ਪੜ੍ਹੋ :
ਇਸ ਵਜ੍ਹਾ ਕਰਕੇ ਬਾਲੀਵੁੱਡ ਤੋਂ ਦੂਰ ਹੋ ਗਈ ਅਦਾਕਾਰਾ ਅਰਚਨਾ ਜੋਗਲੇਕਰ
Image from khalsa aid's instagram
ਝੁਲਸਾ ਦੇਣ ਵਾਲੀ ਗਰਮੀ ਨਾਲ ਸਾਹਮਣਾ ਕਰਨ ਲਈ ਜਿੱਥੇ ਕਿਸਾਨ ਆਪਣੇ ਪੱਧਰ ਤੇ ਉਪਰਾਲੇ ਕਰਨ ਲੱਗੇ ਹਨ ਉੱਥੇ ਮੁੱਨਖਤਾ ਦੀ ਸੇਵਾ ਕਰਨ ਵਾਲੀ ਖਾਲਸਾ ਏਡ ਵੱਲੋਂ ਵੀ ਖ਼ਾਸ ਪ੍ਰਬੰਧ ਕੀਤੇ ਜਾ ਰਹੇ ਹਨ । ਖਾਲਸਾ ਏਡ ਵੱਲੋਂ ਵੱਡੇ ਵੱਡੇ ਕੂਲਰ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਗਰਮੀ ਦੇ ਮੌਸਮ ਵਿੱਚ ਕਿਸਾਨਾਂ ਨੂੰ ਕੁਝ ਰਾਹਤ ਦਿੱਤੀ ਜਾ ਸਕੇ ।
Image from khalsa aid's instagram
ਕਈ ਥਾਂਵਾਂ ਤੇ ਇਹ ਕੂਲਰ ਲਗਾ ਵੀ ਦਿੱਤੇ ਗਏ ਹਨ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਖਾਲਸਾ ਏਡ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ ਹਨ । ਤੁਹਾਨੂੰ ਦੱਸ ਦਿੰਦੇ ਹਾ ਕਿ ਖਾਲਸਾ ਏਡ ਮੁੱਨਖਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੀ ਹੈ । ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੁੰਦੀ ਹੈ ਉੱਥੇ ਖਾਲਸਾ ਏਡ ਦੇ ਵਲੰਟੀਅਰ ਡੱਟ ਜਾਂਦੇ ਹਨ ।