ਅਸਾਮ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਖਾਲਸਾ ਏਡ ਦੇ ਵਲੰਟੀਅਰ,ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਾਂਝਾ ਕੀਤਾ ਵੀਡੀਓ

Reported by: PTC Punjabi Desk | Edited by: Shaminder  |  May 21st 2022 01:06 PM |  Updated: May 21st 2022 01:06 PM

ਅਸਾਮ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਪਹੁੰਚੇ ਖਾਲਸਾ ਏਡ ਦੇ ਵਲੰਟੀਅਰ,ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਾਂਝਾ ਕੀਤਾ ਵੀਡੀਓ

ਅਸਾਮ ‘ਚ ਆਏ ਹੜ੍ਹ (assam flood) ਦੇ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ । ਹੜ੍ਹ ਦੇ ਕਾਰਨ ਹੁਣ ਤੱਕ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਬੇਘਰ ਹੋ ਚੁੱਕੇ ਹਨ । ਨਗਾਂਵ, ਹੋਜਈ, ਕਛਾਰ ਅਤੇ ਦਰਾਂਗ ਜ਼ਿਲਿ੍ਹਆਂ ‘ਚ ਸਥਿਤੀ ਹਾਲੇ ਵੀ ਗੰਭੀਰ ਬਣੀ ਹੋਈ ਹੈ । ਅਸਾਮ ਦੇ 29 ਜ਼ਿਲਿ੍ਆਂ ‘ਚ ਲੱਖਾਂ ਲੋਕ ਹੜ ਦੀ ਲਪੇਟ ‘ਚ ਹਨ । ਭਾਰੀ ਬਰਸਾਤ ਦੇ ਕਾਰਨ ਅਸਾਮ ਦਾ ਇੱਕ ਸ਼ਹਿਰ ਤਬਾਹ ਹੋ ਚੁੱਕਿਆ ਹੈ ।

Khalsa Aid , image From instagram

ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਸਾਰਾ ਦਿਨ ਇਸ ਤਰ੍ਹਾਂ ਰਹਿੰਦੇ ਹਨ ਘਰ ਦੇ ਕੰਮਾਂ ‘ਚ ਰੁੱਝੇ, ਝਲਕ ਕੀਤੀ ਸਾਂਝੀ

ਅਜਿਹੇ ‘ਚ ਖਾਲਸਾ ਏਡ ਦੇ ਵਲੰਟੀਅਰ ਲੋਕਾਂ ਦੀ ਮਦਦ ਦੇ ਲਈ ਪਹੁੰਚ ਚੁੱਕੇ ਹਨ ਅਤੇ ਜ਼ਰੂਰਤਮੰਦ ਲੋਕਾਂ ਦੀ ਮਦਦ ਕਰ ਰਹੇ ਹਨ । ਇਸ ਦਾ ਇੱਕ ਵੀਡੀਓ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

Khalsa Aid ,

ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਕਣਕ ਦੀ ਵਾਢੀ ‘ਚ ਰੁੱਝੇ, ਵੀਡੀਓ ਕੀਤਾ ਸਾਂਝਾ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੁਸੀਬਤ ਦੀ ਇਸ ਘੜੀ ‘ਚ ਖਾਲਸਾ ਏਡ ਦੇ ਵਲੰਟੀਅਰ ਕਿਵੇਂ ਪਾਣੀ ‘ਚ ਬੋਟਾਂ ਦੇ ਸਹਾਰੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ । ਲੋਕਾਂ ਲਈ ਲੰਗਰ ਲਗਾਇਆ ਜਾ ਰਿਹਾ ਹੈ । ਰੇਸ਼ਮ ਸਿੰਘ ਅਨਮੋਲ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਖਾਲਸਾ ਏਡ ਦੇ ਵਲੰਟੀਅਰ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਲੋਕਾਂ ਨੂੰ ਲੰਗਰ ਵਰਤਾ ਰਹੇ ਹਨ ।

Resham singh Anmol , image from instagram

ਸੋਸ਼ਲ ਮੀਡੀਆ ‘ਤੇ ਖਾਲਸਾ ਏਡ ਦੇ ਵਲੰਟੀਅਰਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਸੇਵਾ ਦੇ ਇਸ ਜਜ਼ਬੇ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ । ਦੱਸ ਦਈਏ ਕਿ ਖ਼ਾਲਸਾ ਏਡ ਵੱਲੋਂ ਦੁਨੀਆ ਭਰ ‘ਚ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ । ਜਿੱਥੇ ਵੀ ਕਦੇ ਕੋਈ ਕੁਦਰਤੀ ਆਫਤ ਆਉਂਦੀ ਹੈ ਤਾਂ ਖਾਲਸਾ ਏਡ ਦੇ ਵਲੰਟੀਅਰ ਸੇਵਾ ਦੇ ਲਈ ਪਹੁੰਚ ਜਾਂਦੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network