ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੇ ਨਜ਼ਰ ਆਏ ਕਾਤਲ, ਗ੍ਰਿਫਤਾਰ ਕੀਤੇ ਗਏ ਸ਼ੱਕੀ ਦੇ ਮੋਬਾਈਲ ਤੋਂ ਵੀਡੀਓ ਆਇਆ ਸਾਹਮਣੇ

Reported by: PTC Punjabi Desk | Edited by: Shaminder  |  July 05th 2022 10:57 AM |  Updated: July 05th 2022 12:03 PM

ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਜਸ਼ਨ ਮਨਾਉਂਦੇ ਨਜ਼ਰ ਆਏ ਕਾਤਲ, ਗ੍ਰਿਫਤਾਰ ਕੀਤੇ ਗਏ ਸ਼ੱਕੀ ਦੇ ਮੋਬਾਈਲ ਤੋਂ ਵੀਡੀਓ ਆਇਆ ਸਾਹਮਣੇ

ਸਿੱਧੂ ਮੂਸੇਵਾਲਾ (Sidhu Moose Wala)  ਦਾ ਕਤਲ ਬੀਤੀ 29 ਮਈ ਨੂੰ ਕਰ ਦਿੱਤਾ ਗਿਆ ਸੀ ।ਹੁਣ ਗਾਇਕ ਦੇ ਕਾਤਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ । ਜਿਸ ‘ਚ ਗਾਇਕ ਦਾ ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਇਹ ਸਾਰੇ ਜਣੇ ਇੱਕ ਗੱਡੀ ‘ਚ ਬੈਠੇ ਹੋਏ ਹਨ। ਹਥਿਆਰਬੰਦ ਲੋਕਾਂ ਨੇ ਸਿੱਧੂ ਮੂਸੇਵਾਲਾ ਦਾ ਉਸ ਵੇਲੇ ਕਤਲ ਕਰ ਦਿੱਤਾ ਸੀ ਜਦੋਂ ਉਹ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਉਸ ਦੇ ਪਿੰਡ ਜਾ ਰਹੇ ਸਨ । ਪਰ ਉਸ ‘ਤੇ ਪਹਿਲਾਂ ਤੋਂ ਹੀ ਘਾਤ ਲਾਈ ਬੈਠੇ ਹਥਿਆਰਬੰਦ ਬਦਮਾਸ਼ਾਂ ਨੇ ਪਿੰਡ ਜਵਾਹਰਕੇ ਦੇ ਨਜ਼ਦੀਕ ਪਹੁੰਚਣ ‘ਤੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ।

Sidhu Moose Wala's last photo goes viral

ਹੋਰ ਪੜ੍ਹੋ :  ਸਿੱਧੂ ਮੂਸੇਵਾਲਾ ਦੇ ਪਿਤਾ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ, ਵੇਖੋ ਵੀਡੀਓ

ਜਿਸ ਤੋਂ ਬਾਅਦ ਪੂਰੇ ਦੇਸ਼ ‘ਚ ਗਾਇਕ ਦੀ ਮੌਤ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ ਸੀ । ਇਸ ਤੋਂ ਇਲਾਵਾ ਪੂਰੀ ਦੁਨੀਆ ‘ਤੇ ਇਸ ਵਾਰਦਾਤ ਦੀ ਨਿਖੇਧੀ ਕੀਤੀ ਗਈ ਸੀ । ਬੇਸ਼ੱਕ ਅੱਜ ਸਿੱਧੂ ਮੂਸੇਵਾਲਾ ਸਾਡੇ ਦਰਮਿਆਨ ਨਹੀਂ ਰਿਹਾ । ਪਰ ਉਸ ਦੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਉੇਹ ਹਮੇਸ਼ਾ ਜਿਉਂਦਾ ਰਹੇਗਾ ।

Sidhu Moosewala father

ਹੋਰ ਪੜ੍ਹੋ :  ਸਿੱਧੂ ਮੂਸੇਵਾਲਾ ਦੀ ਸਮਾਧ ‘ਤੇ ਪ੍ਰਸ਼ੰਸਕ ਨੇ ਲਗਾਇਆ ਮਰਹੂਮ ਗਾਇਕ ਦਾ ਬੁੱਤ, ਸਿੱਧੂ ਦੀ ਮੌਤ ਨੂੰ ਇੱਕ ਮਹੀਨਾ ਪੂਰਾ ਹੋਣ ਤੇ ਸਿੱਧੂ ਦੀ ਸਮਾਧ ‘ਤੇ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਸ਼ੰਸਕ

ਆਪਣੇ ਗੀਤਾਂ ਦੇ ਨਾਲ ਪੂਰੀ ਦੁਨੀਆ ‘ਤੇ ਰਾਜ ਕਰਨ ਵਾਲੇ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਹ ਅਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਸੀ । ਇਹੀ ਕਾਰਨ ਹੈ ਕਿ ਉੇਹ ਕਈਆਂ ਦੀਆਂ ਅੱਖਾਂ ‘ਚ ਰੜਕਣ ਲੱਗ ਪਿਆ ਸੀ ।

Fazilpuria urges Punjabi and Haryanvi industry to not release any project until Sidhu Moose Wala gets justice Image Source: Twitter

ਬੀਤੇ ਦਿਨ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਬਣਨ ਵਾਲੀ ਸੜਕ ਦਾ ਉਦਘਾਟਨ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਵੱਲੋਂ ਕੀਤਾ ਗਿਆ ਸੀ । ਇਸ ਤੋਂ ਇਲਾਵਾ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਈ ਅਹਿਮ ਖੁਲਾਸੇ ਕਰਦਿਆਂ ਦੱਸਿਆ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਵੀ ਕਈ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ । ਪਰ ਹਰ ਵਾਰ ਸਿੱਧੂ ਬਚ ਗਿਆ ਸੀ । ਪਰ ਕਾਤਲ ਉਸ ਦੇ ਪਿੱਛੇ ਲਗਾਤਾਰ ਲੱਗੇ ਰਹੇ ਅਤੇ ਆਖਿਰਕਾਰ ਉਸ ਨੂੰ ਮਾਰ ਕੇ ਹੀ ਦਮ ਲਿਆ ।

 

View this post on Instagram

 

A post shared by BritAsia TV (@britasiatv)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network