ਕੁਲਵਿੰਦਰ ਬਿੱਲਾ ਦੋਸਤਾਂ ਦੇ ਨਾਲ ਬਚਪਨ ਦੀ ਖੇਡ ਖੇਡਦੇ ਆਏ ਨਜ਼ਰ, ਵੀਡੀਓ ਵਾਇਰਲ
ਕੁਲਵਿੰਦਰ ਬਿੱਲਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਬਚਪਨ ਦੀ ਖੇਡ ਆਪਣੇ ਦੋਸਤਾਂ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਖੇਡ ‘ਚ ਉਹ ਕਾਂ ਉੱਡ, ਚਿੜੀ ਉੱਡ ਆਪਣੇ ਦੋਸਤਾਂ ਦੇ ਨਾਲ ਖੇਡ ਰਹੇ ਹਨ ।
Image From Instagram
ਹੋਰ ਪੜ੍ਹੋ : ਸੰਜੇ ਦੱਤ ਨੇ ਆਪਣੀ ਪਤਨੀ ਦੇ ਜਨਮ ਦਿਨ ‘ਤੇ ਇਕ ਰੋਮਾਂਟਿਕ ਵੀਡੀਓ ਸਾਂਝੀ ਕੀਤੀ
Image From Instagram
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਆਪਣੇ ਦੋਸਤਾਂ ਦੇ ਨਾਲ ਕਾਫੀ ਖੁਸ਼ ਦਿਖਾਈ ਦੇ ਰਹੇ ਹਨ ਅਤੇ ਦੋਸਤਾਂ ਦੇ ਨਾਲ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਕਰ ਰਹੇ ਹਨ । ਕੁਲਵਿੰਦਰ ਬਿੱਲਾ ਅਕਸਰ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਰਹਿੰਦੇ ਹਨ ।
Image From Instagram
ਇਸ ਦੇ ਨਾਲ ਹੀ ਉਹ ਪੁਰਾਣੇ ਟਾਈਮ ਦੀਆਂ ਗੱਲਾਂ ਨੂੰ ਵੀ ਆਪਣੇ ਗੀਤਾਂ ਦੇ ਜ਼ਰੀਏ ਤਾਜ਼ਾ ਕਰਦੇ ਰਹਿੰਦੇ ਹਨ । ਉਨ੍ਹਾਂ ਦਾ ਗੀਤ ‘ਅਨਫੋਰਗੇਟਏਬਲ 98’ ਵੀ ਬੀਤੇ ਦਿਨੀਂ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।
View this post on Instagram
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਇਸ ਦੇ ਨਾਲ ਹੀ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ।