ਕੁਲਵਿੰਦਰ ਕੈਲੀ ਅਤੇ ਗੁਰਲੇਜ਼ ਅਖਤਰ ਜਲਦ 'ਠੁੱਕਬਾਜ਼' ਨਾਲ ਹੋਣਗੇ ਸਰੋਤਿਆਂ ਦੇ ਰੁਬਰੂ
ਕੁਲਵਿੰਦਰ ਕੈਲੀ ਅਤੇ ਗੁਰਲੇਜ਼ ਅਖਤਰ Kulwinder Kally Gurlej Akhtar ਜਲਦ ਹੀ ਆਪਣਾ ਨਵਾਂ ਗੀਤ Song 'ਠੁੱਕਬਾਜ਼' ਲੈ ਕੇ ਆ ਰਹੇ ਨੇ । ਇਸ ਜੋੜੀ ਨੇ ਕਈ ਹਿੱਟ ਗੀਤ ਗਾਏ ਨੇ । ਜਿਨ੍ਹਾਂ 'ਚੋਂ ਇੱਕ ਹੈ 'ਤੇਰੇ ਨਾਲ ਦਗਾ ਜੇ ਮੈਂ ਕਮਾਵਾਂ ਅੱਲ੍ਹਾ ਕਰੇ ਮੈਂ ਮਰ ਜਾਵਾਂ' ,ਸਣੇ ਹੋਰ ਕਈ ਗੀਤ ਗਾ ਕੇ ਲੋਕਾਂ ਦੀ ਖੂਬ ਵਾਹਵਾਹੀ ਲੁੱਟੀ ਹੈ ਅਤੇ ਹੁਣ ਮੁੜ ਤੋਂ ਇਹ ਜੋੜੀ ਆਪਣੇ ਨਵੇਂ ਗੀਤ 'ਠੁੱਕਬਾਜ਼' ਨਾਲ ਸਰੋਤਿਆਂ ਦੇ ਰੂਬਰੂ ਹੋਣ ਜਾ ਰਹੇ ਨੇ ।
ਇਸ ਗੀਤ ਨੂੰ ਲੈ ਕੇ ਇਹ ਜੋੜੀ ਕਾਫੀ ਉਤਸ਼ਾਹਿਤ ਹੈ ਅਤੇ ਇਸ ਜੋੜੀ ਨੂੰ ਇਹ ਉਮੀਦ ਹੈ ਕਿ ਪਹਿਲਾਂ ਵਾਂਗ ਹੀ ਉਨ੍ਹਾਂ ਦੇ ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਓਨਾਂ ਹੀ ਮਾਣ ਸਤਿਕਾਰ ਦਿੱਤਾ ਜਾਵੇਗਾ । ਪੰਜਾਬੀ ਮਸ਼ਹੂਰ ਗਾਇਕਾ ਗੁਰਲੇਜ਼ ਅਖਤਰ ਅਤੇ ਕੁਲਵਿੰਦਰ ਕੈਲੀ ਉਹ ਦੋਗਾਣਾ ਜੋੜੀ ਹੈ, ਜਿਹੜੀ ਜਦੋਂ ਸਟੇਜ 'ਤੇ ਆਉਂਦੀ ਹੈ ਤਾਂ ਤਰਥੱਲੀ ਮਚਾ ਦਿੰਦੀ ਹੈ। ਇਸੇ ਕਾਰਨ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਇਹ ਗਾਇਕ ਜੋੜੀ ਪੰਜਾਬੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ। ਗੁਰਲੇਜ਼ ਅਖਤਰ ਵਲੋਂ ਜਦੋਂ 'ਮਿਰਜ਼ਾ' ਗਾਇਆ ਜਾਂਦਾ ਹੈ ਤਾਂ ਉਦੋਂ ਲੱਗਦਾ ਹੈ ਜਿਵੇਂ ਸੁਰ ਅੰਬਰਾਂ ਨੂੰ ਚੁਣੌਤੀ ਦੇ ਰਹੇ ਹੋਣ। ਗੁਰਲੇਜ਼ ਅਖਤਰ ਅਤੇ ਕੁਲਵਿੰਦਰ ਕੈਲੀ ਵਲੋਂ 'ਰੱਬ ਕਰੇ ਮੈਂ ਮਰ ਜਾਵਾਂ', 'ਸੋਹਣੀਏ', 'ਸਾਥ', 'ਤੂੰ ਮਿਲਿਆ' ਸਣੇ ਹੋਰ ਕਈ ਗੀਤ ਗਾ ਕੇ ਲੋਕਾਂ ਦੀ ਖੂਬ ਵਾਹਵਾਹੀ ਲੁੱਟੀ ਹੈ