'ਬੈਲ ਬੌਟਮ' ਫ਼ਿਲਮ ਵਿੱਚ ਲਾਰਾ ਦੱਤਾ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਆਵੇਗੀ ਨਜ਼ਰ
ਅਕਸ਼ੇ ਕੁਮਾਰ ਦੀ ਫਿਲਮ 'ਬੈਲ ਬੌਟਮ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ।ਪਰ ਫਿਲਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਉਣ ਵਾਲੀ ਲਾਰਾ ਦੱਤਾ ਦੇ ਹਰ ਪਾਸੇ ਚਰਚੇ ਹਨ ।ਫਿਲਮ ਦਾ ਟ੍ਰੇਲਰ 1984 ਵਿੱਚ ਹਵਾਈ ਯਾਤਰੀਆਂ ਨੂੰ ਬੰਧਕ ਬਣਾਏ ਜਾਣ ਨਾਲ ਸ਼ੁਰੂ ਹੁੰਦਾ ਹੈ। ਫਿਲਮ ਦੇ ਅਗਲੇ ਦ੍ਰਿਸ਼ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੰਕਟ ਨਾਲ ਨਜਿੱਠਣ ਦੇ ਲਈ ਆਪਣੇ ਸਲਾਹਕਾਰਾਂ ਨਾਲ ਸਲਾਹ ਮਸ਼ਵਰਾ ਕਰਦੀ ਦਿਖਾਈ ਦੇ ਰਹੀ ਹੈ ।
Pic Courtesy: Instagram
ਹੋਰ ਪੜ੍ਹੋ :
ਗੁਰਲੇਜ ਅਖਤਰ ਵਿਦੇਸ਼ ‘ਚ ਬੇਟੇ ਨਾਲ ਡਾਂਸ ਕਰਦੀ ਆਈ ਨਜ਼ਰ, ਵੀਡੀਓ ਵਾਇਰਲ
Pic Courtesy: Instagram
ਜਿਸ ਤਰ੍ਹਾਂ ਦਾ ਟਰੇਲਰ ਹੈ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਫ਼ਿਲਮ ਬਹੁਤ ਹੀ ਸ਼ਾਨਦਾਰ ਹੋਣ ਵਾਲੀ ਹੈ । ਜਿਸ ਤਰ੍ਹਾਂ ਲਾਰਾ ਦੱਤਾ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ । ਉਸ ਨੂੰ ਦੇਖ ਕੇ ਸੋਸ਼ਲ ਮੀਡੀਆ ਤੇ ਲਾਰਾ ਦੱਤਾ ਦੇ ਚਰਚੇ ਸ਼ੁਰੂ ਹੋ ਗਏ ਹਨ ।
ਉਸ ਦੀਆਂ ਤਸਵੀਰਾਂ ਤੇ ਵੀਡੀਓ ਖੂਬ ਵਾਇਰਲ ਹੋਣ ਲੱਗੀਆਂ ਹਨ । ਲਾਰਾ ਦੱਤਾ ਸੋਸ਼ਲ ਮੀਡੀਆ 'ਤੇ ਕਾਫੀ ਟ੍ਰੈਂਡ ਕਰ ਰਹੀ ਹੈ। ਫਿਲਮ 19 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ ਵਿੱਚ, ਅਕਸ਼ੈ ਕੁਮਾਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਫਿਲਮ ਵਿੱਚ ਉਸਦੇ ਕਿਰਦਾਰ ਅਤੇ ਰਿਲੀਜ਼ ਡੇਟ ਬਾਰੇ ਦੱਸਿਆ।