ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

Reported by: PTC Punjabi Desk | Edited by: Shaminder  |  April 30th 2022 11:58 AM |  Updated: April 30th 2022 02:11 PM

ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ਗੀਤ ‘ਭਾਬੀ’ ਰਿਲੀਜ਼, ਸਰੋਤਿਆਂ ਨੂੰ ਆ ਰਿਹਾ ਪਸੰਦ

ਮਰਹੂਮ ਗਾਇਕ ਸਰਦੂਲ ਸਿਕੰਦਰ (Sardool Sikander ) ਅਤੇ ਅਮਰ ਨੂਰੀ (Amar noorie) ਦਾ ‘ਭਾਬੀ’ ਗੀਤ ਰਿਲੀਜ਼ ਹੋ ਗਿਆ ਹੈ । ਫ਼ਿਲਮ ‘ਮਾਂ’ ‘ਚ ਉੇਨ੍ਹਾਂ ਦਾ ਇਹ ਗੀਤ ਸੁਣਨ ਨੁੰ ਮਿਲੇਗਾ । ਇਸ ਗੀਤ ਨੂੰ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਉੱਤੇ ਫ਼ਿਲਮਾਇਆ ਗਿਆ ਹੈ ਅਤੇ ਇਸ ਗੀਤ ‘ਚ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ ।

Amar noorie- image From sardool sikander song

ਹੋਰ ਪੜ੍ਹੋ : ਸਰਦੂਲ ਸਿਕੰਦਰ ਦੀ ਆਖਰੀ ਫ਼ਿਲਮ ਇਸ ਦਿਨ ਹੋਵੇਗੀ ਰਿਲੀਜ਼, ਫ਼ਿਲਮ ਦਾ ਨਵਾਂ ਪੋਸਟਰ ਆਇਆ ਸਾਹਮਣੇ

ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਇੱਕ ਦਿਓਰ ਆਪਣੀ ਭਾਬੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜਦੋਂ ਭਰਾ ਦਾ ਠਾਕਾ ਹੋਇਆ ਸੀ ।

gurpreet Ghuggi- image from sardool sikander song

ਹੋਰ ਪੜ੍ਹੋ : ਸੰਘਰਸ਼ ਦੇ ਦਿਨਾਂ ਦੌਰਾਨ ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਇਸ ਵਜ੍ਹਾ ਕਰਕੇ ਕੀਤਾ ਗਿਆ ਸੀ ਅਣਗੌਲਿਆ, ਜਾਣੋ ਪੂਰੀ ਕਹਾਣੀ

ਉਸ ਵੇਲੇ ਉਸ ਨੇ ਭਾਬੀ ਦੀ ਭੈਣ ਦੇ ਨਾਲ ਇੱਕ ਕੁੜੀ ਨੂੰ ਵੇਖਿਆ ਸੀ ਜਿਸ ਦੇ ਨਾਲ ਉਸ ਨੂੰ ਪਿਆਰ ਹੋ ਗਿਆ ਸੀ । ਦੱਸ ਦਈਏ ਕਿ ਮਾਂ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ । ਇਸ ‘ਚ ਦਿਵਿਆ ਦੱਤਾ ਗਿੱਪੀ ਗਰੇਵਾਲ ਅਤੇ ਬੱਬਲ ਰਾਏ ਦੀ ਮਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ ।

sardool sikander -

ਇਸ ਤੋਂ ਇਲਾਵਾ ਹੋਰ ਵੀ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ । ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਵੱਲੋਂ ਲਿਖੀ ਗਈ ਹੈ ।ਫ਼ਿਲਮ ਨੂੰ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ ਅਤੇ ਬਲਜੀਤ ਸਿੰਘ ਦਿਓ ਵੱਲੋਂ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network