ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨੀਆ ਮਾਸਟਰ ਮਾਈਂਡ
ਸਿੱਧੂ ਮੂਸੇਵਾਲਾ (Sidhu Moose wala) ਜਿਸ ਦਾ ਕਤਲ ਬੀਤੀ 29 ਮਈ ਨੂੰ ਪਿੰਡ ਜਵਾਹਰਕੇ ਦੇ ਨਜ਼ਦੀਕ ਹਥਿਆਰਬੰਦ ਲੋਕਾਂ ਵੱਲੋਂ ਕਰ ਦਿੱਤਾ ਗਿਆ ਸੀ । ਇਸ ਮਾਮਲੇ ‘ਚ ਪੁਲਿਸ ਨੇ ਚਾਰਜਸ਼ੀਟ ਤਿਆਰ ਕੀਤੀ ਹੈ । ਜਿਸ ‘ਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਕਤਲ ਦੇ ਮਾਸਟਰਮਾਈਂਡ ਵਜੋਂ ਨਾਮਜ਼ਦ ਕੀਤਾ ਹੈ । ਰਿਪੋਰਟ ਮੁਤਾਬਕ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਚਾਰਜਸ਼ੀਟ ਤਿਆਰ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਹਫਤੇ ਚਾਰਜਸ਼ੀਟ ਅਦਾਲਤ 'ਚ ਪੇਸ਼ ਕੀਤੀ ਜਾਵੇਗੀ।
Image Source: Instagram
ਹੋਰ ਪੜ੍ਹੋ : ਇੰਡਸਟਰੀ ਛੱਡ ਹਿਮਾਲਿਆ ਜਾ ਰਹੀ ਹੈ ਇਹ ਅਦਾਕਾਰਾ, ਵਜ੍ਹਾ ਜਾਣ ਹੋ ਜਾਓਗੇ ਹੈਰਾਨ
ਦੱਸਿਆ ਜਾ ਰਿਹਾ ਹੈ ਕਿ ਇਕਆਸੀ ਪੰਨਿਆਂ ਦੀ ਇਸ ਚਾਰਜਸ਼ੀਟ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ, ਮਨਮੋਹਨ ਮੋਹਨਾ, ਦੀਪਕ ਟੀਨੂੰ, ਸੰਦੀਪ ਕੇਕੜਾ, ਅੰਕਿਤ ਸਿਰਸਾ, ਪ੍ਰਿਅਵਰਤ ਫੌਜੀ, ਸਚਿਨ ਭਿਵਾਨੀ, ਕੇਸ਼ਵ, ਕਸ਼ਿਸ਼, ਮਨਪ੍ਰੀਤ ਮਨੂੰ ਅਤੇ ਜਗਰੂਪ ਰੂਪਾ ਦੇ ਨਾਂ ਸ਼ਾਮਲ ਹਨ।
Image Source: Instagram
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਲਾਲ ਸਿੰਘ ਚੱਢਾ ਫ਼ਿਲਮ ‘ਤੇ ਦਿੱਤਾ ਵੱਡਾ ਬਿਆਨ, ਕਿਹਾ ਮੇਰੀ ਸਲਾਹ ਨੂੰ ਕੀਤਾ ਗਿਆ ਸੀ …….
ਦੱਸ ਦਈਏ ਕਿ ਇਸ ਮਾਮਲੇ ‘ਚ ਕਈ ਲੋਕਾਂ ਦੇ ਨਾਮ ਸਾਹਮਣੇ ਆ ਰਹੇ ਹਨ । ਬੀਤੇ ਦਿਨ ਖੁਦ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਗਵਾਹ ਦੱਸਣ ਵਾਲੇ ਇੱਕ ਸ਼ਖਸ ਦਾ ਵੀਡੀਓ ਵੀ ਵਾਇਰਲ ਹੋਇਆ ਸੀ । ਸਿੱਧੂ ਮੂਸੇਵਾਲਾ ਦੇ ਮਾਪੇ ਲਗਾਤਾਰ ਇਸ ਮਾਮਲੇ ‘ਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਨ।
ਜਿਸ ਤੋਂ ਬਾਅਦ ਪੁਲਿਸ ਮੂਸਤੈਦੀ ਦੇ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ । ਦੋ ਬਦਮਾਸ਼ਾਂ ਦਾ ਕੁਝ ਦਿਨ ਪਹਿਲਾਂ ਪੁਲਿਸ ਦੇ ਵੱਲੋਂ ਐਨਕਾਊਂਟਰ ਵੀ ਕੀਤਾ ਗਿਆ ਸੀ । ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪੁੱਤਰ ਦੇ ਕਾਤਲਾਂ ਨੂੰ ਲਗਾਤਾਰ ਸਜ਼ਾ ਦਿਵਾਉਣ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।
View this post on Instagram