ਜੇਕਰ ਤੁਸੀਂ ਸ਼ੂਗਰ ਲੈਵਲ ਨੂੰ ਕਰਨਾ ਚਾਹੁੰਦੇ ਹੋ ਕੰਟਰੋਲ ਤਾਂ ਘਰ 'ਚ ਹੀ ਬਣਾ ਕੇ ਪੀਓ ਇਹ ਖਾਸ ਜੂਸ

ਗਰਮੀਆਂ ਦੇ ਮੌਸਮ 'ਚ ਸ਼ੂਗਰ ਦੇ ਮਰੀਜ਼ਾਂ ਲਈ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਇਸ ਮੌਸਮ 'ਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਤੁਹਾਡੇ ਸ਼ੂਗਰ ਲੈਵਲ ਨੂੰ ਵਧਾ ਸਕਦੀ ਹੈ। ਹਾਲਾਂਕਿ ਇਸ ਮੌਸਮ 'ਚ ਤੁਸੀਂ ਇਸ ਖਾਸ ਸਿਹਤਮੰਦ ਜੂਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਕੇ ਆਪਣੇ ਸ਼ੂਗਰ ਲੈਵਲ ਨੂੰ ਕੰਟਰੋਲ ਰੱਖ ਸਕਦੇ ਹੋ।

Reported by: PTC Punjabi Desk | Edited by: Pushp Raj  |  April 24th 2024 07:13 PM |  Updated: April 24th 2024 07:13 PM

ਜੇਕਰ ਤੁਸੀਂ ਸ਼ੂਗਰ ਲੈਵਲ ਨੂੰ ਕਰਨਾ ਚਾਹੁੰਦੇ ਹੋ ਕੰਟਰੋਲ ਤਾਂ ਘਰ 'ਚ ਹੀ ਬਣਾ ਕੇ ਪੀਓ ਇਹ ਖਾਸ ਜੂਸ

Juice for control sugar level : ਗਰਮੀਆਂ ਦੇ ਮੌਸਮ 'ਚ ਸ਼ੂਗਰ ਦੇ ਮਰੀਜ਼ਾਂ ਲਈ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ, ਕਿਉਂਕਿ ਇਸ ਮੌਸਮ 'ਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਤੁਹਾਡੇ ਸ਼ੂਗਰ ਲੈਵਲ ਨੂੰ ਖਤਰਨਾਕ ਪੱਧਰ ਤੱਕ ਵਧਾ ਸਕਦੀ ਹੈ। ਹਾਲਾਂਕਿ ਇਸ ਮੌਸਮ 'ਚ ਤੁਸੀਂ ਇਸ ਖਾਸ ਸਿਹਤਮੰਦ ਜੂਸ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਕੇ ਆਪਣੇ ਸ਼ੂਗਰ ਲੈਵਲ ਨੂੰ ਕੰਟਰੋਲ  ਰੱਖ ਸਕਦੇ ਹੋ। ਇਸ ਜੂਸ ਨੂੰ ਤੁਸੀਂ ਘਰ 'ਚ ਆਸਾਨੀ ਨਾਲ ਬਣਾ ਸਕਦੇ ਹੋ।

ਲੌਕੀ ਅਤੇ ਟਮਾਟਰ ਦਾ ਜੂਸ

ਸਿਹਤ ਮਾਹਿਰਾਂ ਦੇ ਮੁਤਾਬਕ ਟਮਾਟਰ ਵਿੱਚ ਪਾਏ ਜਾਣ ਵਾਲੇ ਨਾਰਿੰਗਿਨ ਫਲੇਵੋਨੋਇਡਜ਼ ਐਂਟੀ-ਡਾਇਬੀਟਿਕ ਦੇ ਤੌਰ 'ਤੇ ਕੰਮ ਕਰਦੇ ਹਨ ਅਤੇ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਤੋਂ ਇਲਾਵਾ, ਟਮਾਟਰ ਦਾ ਜੀਆਈ ਇੰਡੈਕਸ ਵੀ ਘੱਟ ਹੁੰਦਾ ਹੈ। ਇਹ ਬਲੱਡ ਸ਼ੂਗਰ 'ਚ ਅਚਾਨਕ ਵਾਧੇ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

ਤੁਹਾਨੂੰ ਦੱਸ ਦਈਏ ਕਿ ਲੌਕੀ ਵਿੱਚ 92 ਫੀਸਦੀ ਤੱਕ ਪਾਣੀ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਮੌਜੂਦ ਫਾਈਬਰ ਦੀ ਮਾਤਰਾ ਭੁੱਖ ਨੂੰ ਕੰਟਰੋਲ ਕਰਦੀ ਹੈ ਅਤੇ ਬਲੱਡ ਸ਼ੂਗਰ ਲੈਵਲ ਨੂੰ ਬਣਾਈ ਰੱਖਦੀ ਹੈ। ਇਸ ਤੋਂ ਇਲਾਵਾ ਬੋਤਲ ਲੌਕੀ 'ਚ ਬਿਲਕੁਲ ਵੀ ਗਲੂਕੋਜ਼ ਨਹੀਂ ਪਾਇਆ ਜਾਂਦਾ।

ਜਾਣੋ ਟਮਾਟਰ ਤੇ ਲੌਕੀ ਦਾ ਜੂਸ ਪੀਣ ਦੇ ਫਾਇਦੇ

ਟਮਾਟਰ ਅਤੇ ਲੌਕੀ ਦਾ ਜੂਸ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ।

ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਇਸ ਜੂਸ ਦਾ ਸੇਵਨ ਕਰ ਸਕਦੇ ਹੋ।

ਇਹ ਪਾਚਨ ਤੰਤਰ ਨੂੰ ਮਜ਼ਬੂਤ ​​ਰੱਖਣ 'ਚ ਵੀ ਮਦਦ ਕਰਦਾ ਹੈ।

ਇਸ ਨਾਲ ਕਬਜ਼ ਅਤੇ ਐਸੀਡਿਟੀ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ਹੋਰ ਪੜ੍ਹੋ : ਕੀ ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਵਿਆਹ ਤੋਂ 6 ਸਾਲਾਂ ਬਾਅਦ ਬਨਣ ਵਾਲੇ ਨੇ ਮਾਪੇ ? ਜਾਣੋ ਸੱਚਾਈ 

ਇਸ ਵਿਸ਼ੇਸ਼ ਜੂਸ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਅਤੇ ਖਣਿਜ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।

ਇਸ ਨਾਲ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

ਵਧਦੇ ਭਾਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਇਸ ਦਾ ਸੇਵਨ ਕਰ ਸਕਦੇ ਹੋ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network