World Food Day 2023: ਜਾਣੋ ਕਿਉਂ ਮਨਾਇਆ ਜਾਂਦਾ ਹੈ 'ਵਿਸ਼ਵ ਭੋਜਨ ਦਿਵਸ' ਤੇ ਇਸ ਦੀ ਮਹਤੱਤਾ

ਭੋਜਨ ਹਰ ਜੀਵ ਲਈ ਬਹੁਤ ਮਹੱਤਵਪੂਰਨ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਹਰ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੈ। ਇਸ ਲਈ ਹਰ ਸਾਲ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਭੁੱਖਮਰੀ ਤੋਂ ਪੀੜਿਤ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਹੈ।

Reported by: PTC Punjabi Desk | Edited by: Pushp Raj  |  October 16th 2023 12:36 PM |  Updated: October 16th 2023 12:36 PM

World Food Day 2023: ਜਾਣੋ ਕਿਉਂ ਮਨਾਇਆ ਜਾਂਦਾ ਹੈ 'ਵਿਸ਼ਵ ਭੋਜਨ ਦਿਵਸ' ਤੇ ਇਸ ਦੀ ਮਹਤੱਤਾ

World Food Day 2023:  ਭੋਜਨ ਹਰ ਜੀਵ ਲਈ ਬਹੁਤ ਮਹੱਤਵਪੂਰਨ ਹੈ। ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਹਰ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੈ। ਇਸ ਲਈ ਹਰ ਸਾਲ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ  (World Food Day ਮਨਾਇਆ ਜਾਂਦਾ ਹੈ। ਇਸ ਦਿਨ ਦਾ ਉਦੇਸ਼ ਭੁੱਖਮਰੀ ਤੋਂ ਪੀੜਿਤ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਹੈ।

ਕਿਉਂ ਮਨਾਇਆ ਜਾਂਦੈ ਵਿਸ਼ਵ ਭੋਜਨ ਦਿਵਸ?

 ਵਿਸ਼ਵ ਭੋਜਨ ਦਿਵਸ ਦਾ ਉਦੇਸ਼ ਭੁੱਖਮਰੀ ਤੇਂ ਪੀੜਿਤ ਲੋਕਾਂ ਨੂੰ ਜਾਗਰੂਕ ਕਰਨਾ ਹੈ। ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ ਦੇ ਮੈਂਬਰਾਂ ਨੇ ਇਸ ਦਿਨ ਦੀ ਸ਼ੁਰੂਆਤ ਕੀਤੀ ਸੀ। ਦੱਸ ਦਈਏ ਕਿ ਆਰਗੇਨਾਈਜ਼ੇਸ਼ਨ ਦੀ 20ਵੀ ਜਨਰਲ ਕਾਨਫਰੰਸ 'ਚ ਇਸ ਦਿਨ ਦਾ ਪ੍ਰਸਤਾਵ ਰੱਖਿਆ ਗਿਆ ਸੀ। 1979 ਵਿੱਚ FAO ਦੀ ਕਾਂਗਰਸ ਨੇ ਵਿਸ਼ਵ ਭੋਜਨ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ ਅਤੇ 16 ਅਕਤੂਬਰ 1981 ਤੋਂ ਹਰ ਸਾਲ ਇਸ ਦਿਨ ਨੂੰ ਮਨਾਇਆ ਜਾਣ ਲੱਗਾ। ਇਸ ਤੋਂ ਇਲਾਵਾ ਕਈ ਹੋਰ ਆਰਗੇਨਾਈਜ਼ੇਸ਼ਨ ਜਿਵੇਂ ਕਿ ਇੰਟਰਨੈਸ਼ਨਲ ਫੰਡ ਫਾਰ ਐਗਰੀਕਲਚਰਲ ਡਿਵੈਲਪਮੈਂਟ, ਵਰਲਡ ਫੂਡ ਪ੍ਰੋਗਰਾਮ ਦੁਨੀਆ ਭਰ ਦੇ ਲੋਕਾਂ ਨੂੰ ਭੋਜਨ ਬਾਰੇ ਜਾਗਰੂਕ ਕਰਨ ਲਈ ਕੰਮ ਕਰ ਰਹੇ ਹਨ।

ਇਹ ਹੈ ਇਸ ਸਾਲ ਦੇ ਵਿਸ਼ਵ ਭੋਜਨ ਦਿਵਸ ਦੀ ਥੀਮ

ਹਰ ਸਾਲ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ ਵੱਖ-ਵੱਖ ਥੀਮ 'ਤੇ ਮਨਾਇਆ ਜਾਂਦਾ ਹੈ। ਇਸ ਸਾਲ ਇਹ ਦਿਨ "ਪਾਣੀ ਹੀ ਭੋਜਨ ਹੈ, ਪਾਣੀ ਹੀ ਜੀਵਨ ਹੈ, ਕਿਸੇ ਨੂੰ ਪਿੱਛੇ ਨਾ ਛੱਡੋ" ਵਿਸ਼ੇ 'ਤੇ ਆਧਾਰਿਤ ਥੀਮ 'ਤੇ ਮਨਾਇਆ ਜਾ ਰਿਹਾ ਹੈ।

 ਹੋਰ ਪੜ੍ਹੋ: Shardiya Navratri 2023 : ਸ਼ਰਦ ਨਰਾਤੇ ਦਾ ਅੱਜ ਦੂਜਾ ਦਿਨ, ਨਰਾਤਿਆਂ ਮੌਕੇ ਇਨ੍ਹਾਂ ਗੱਲਾਂ ਦਾ ਰੱਖੋ  ਵਿਸ਼ੇਸ਼ ਧਿਆਨ, ਸਫ਼ਲ ਹੋਵੇਗੀ ਪੂਜਾ

ਵਿਸ਼ਵ ਭੋਜਨ ਦਿਵਸ ਦਾ ਉਦੇਸ਼

 ਦੁਨੀਆਂ ਭਰ ਦੇ 150 ਦੇਸ਼ਾਂ 'ਚ 16 ਅਕਤੂਬਰ ਨੂੰ ਵਿਸ਼ਵ ਭੋਜਨ ਦਿਵਸ ਮਨਾਇਆ ਜਾਂਦਾ ਹੈ। ਸਾਲ 1945 'ਚ ਇਸੇ ਦਿਨ ਰੋਮ 'ਚ ਫੂਡ ਅਤੇ ਖੇਤੀਬਾੜੀ ਸੰਗਠਨ, FAO, ਦੀ ਸਥਾਪਨਾ ਕੀਤੀ ਗਈ ਸੀ। ਇਸ ਸੰਗਠਨ ਦਾ ਉਦੇਸ਼ ਬਦਲਦੀ ਤਕਨਾਲੋਜੀ ਦੇ ਨਾਲ ਖੇਤੀਬਾੜੀ, ਵਾਤਾਵਰਣ, ਭੋਜਨ ਸੁਰੱਖਿਆ ਅਤੇ ਪੌਸ਼ਟਿਕ ਤੱਤਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਹੈ, ਤਾਂ ਜੋ ਵਿਸ਼ਵ ਭਰ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਕੁਪੋਸ਼ਣ ਤੋਂ ਪੀੜਤ ਲੋਕਾਂ ਦਾ ਪੋਸ਼ਣ ਕੀਤਾ ਜਾ ਸਕੇ। ਇਸੇ ਕਾਰਨ 1979 ਵਿੱਚ FAO ਦੀ ਕਾਂਗਰਸ ਨੇ ਵਿਸ਼ਵ ਭੋਜਨ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network