ਪੀਟੀਸੀ ਪੰਜਾਬੀ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ
ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ (Bhai Satinderpal Singh ji ) ਦੀ ਆਵਾਜ਼ ‘ਚ ਸ਼ਬਦ (Shabad) ਦਾ ਵਰਲਡ ਪ੍ਰੀਮੀਅਰ ਕੀਤਾ ਗਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਰਿਕਾਰਡਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਨੂੰ ਮਿਊਜ਼ਿਕ ਦਿੱਤਾ ਹੈ ਪਰਵਿੰਦਰ ਸਿੰਘ ਬੱਬੂ ਨੇ ਅਤੇ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।
ਹੋਰ ਪੜ੍ਹੋ : ਜੈਵਲਿਨ ਸਟਾਰ ਨੀਰਜ ਚੋਪੜਾ ਨੇ ਕੀਤੀ ਸਕਾਈ-ਡਾਈਵਿੰਗ, ਵੀਡੀਓ ਕੀਤਾ ਸਾਂਝਾ
ਇਸ ਸ਼ਬਦ ‘ਚ ਗੁਰੂ ਰਾਮਦਾਸ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ। ਭਾਈ ਸਤਿੰਦਰਪਾਲ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਇਸ ਤੋਂ ਪਹਿਲਾਂ ਵੀ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ਅਤੇ ਦੇਸ਼ ਵਿਦੇਸ਼ ‘ਚ ਇਨ੍ਹਾਂ ਸ਼ਬਦਾਂ ਨੂੰ ਸਰਵਣ ਕਰਕੇ ਸੰਗਤਾਂ ਆਪਣਾ ਜੀਵਨ ਸਫਲ ਕਰ ਰਹੀਆਂ ਹਨ ।
ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ‘ਤੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਲਈ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਅਤੇ ਕੀਰਤਨ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਤੁਸੀਂ ਵੀ ਸੁਣਨਾ ਚਾਹੁੰਦੇ ਹੋ ਨਵੇਂ-ਨਵੇਂ ਸ਼ਬਦ ਅਤੇ ਜਾਨਣਾ ਚਾਹੁੰਦੇ ਹੋ ਮਨੋਰੰਜਨ ਜਗਤ ਅਤੇ ਦੇਸ਼ ਦੁਨੀਆ ਨਾਲ ਜੁੜੀ ਜਾਣਕਾਰੀ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।